ਸੋਨਾ 49 ਹਜ਼ਾਰ ਤੋਂ ਥੱਲ੍ਹੇ ਡਿੱਗਾ, ਚਾਂਦੀ ''ਚ ਉਛਾਲ, ਜਾਣੋ ਕੀ ਹਨ ਕੀਮਤਾਂ

01/13/2021 11:23:39 PM

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਵਿਚ ਬੁੱਧਵਾਰ ਨੂੰ ਸੋਨੇ ਦੀ ਕੀਮਤ 108 ਰੁਪਏ ਦੀ ਗਿਰਾਵਟ ਨਾਲ 48,877 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਰੁਪਏ ਵਿਚ ਮਜਬੂਤੀ ਨਾਲ ਬਹੁਮੁੱਲੀ ਧਾਤ ਦੀ ਕੀਮਤ ਵਿਚ ਗਿਰਾਵਟ ਆਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਉੱਥੇ ਹੀ, ਦੂਜੇ ਪਾਸੇ ਚਾਂਦੀ ਦੀ ਕੀਮਤ 144 ਰੁਪਏ ਦੀ ਬੜ੍ਹਤ ਨਾਲ 65,351 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਸੈਸ਼ਨ ਵਿਚ ਸੋਨੇ ਦੀ ਕੀਮਤ 48,985 ਰੁਪਏ ਪ੍ਰਤੀ ਦਸ ਗ੍ਰਾਮ ਰਹੀ ਸੀ, ਜਦੋਂ ਕਿ ਚਾਂਦੀ ਦੀ ਕੀਮਤ ਪਿਛਲੇ ਦਿਨ 65,207 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਬੁੱਧਵਾਰ ਨੂੰ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 10 ਪੈਸੇ ਦੀ ਤੇਜ਼ੀ ਨਾਲ 73.15 ਦੇ ਪੱਧਰ 'ਤੇ ਬੰਦ ਹੋਇਆ। ਕੌਮਾਂਤਰੀ ਬਾਜ਼ਾਰ ਵਿਚ ਸੋਨੇ ਦੀ ਕੀਮਤ ਮਜਬੂਤ ਰਹੀ ਅਤੇ ਇਹ 1,857 ਡਾਲਰ ਪ੍ਰਤੀ ਔਂਸ ਹੋ ਗਈ। ਚਾਂਦੀ 25.48 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ ਕਿ ਪ੍ਰਮੁੱਖ ਕਰੰਸੀਆਂ ਦੀ ਬਾਸਕਿਟ ਵਿਚ ਹੋਰ ਕਰੰਸੀਆਂ ਦੇ ਮੁਕਾਬਲੇ ਡਾਲਰ ਵਿਚ ਨਰਮੀ ਕਾਰਨ ਕੌਮਾਂਤਰੀ ਬਾਜ਼ਾਰ ਵਿਚ ਸੋਨੇ ਵਿਚ ਤੇਜ਼ੀ ਰਹੀ।


Sanjeev

Content Editor

Related News