ਸੋਨਾ ਅੱਠ ਰੁਪਏ ਟੁੱਟਿਆ, ਚਾਂਦੀ ''ਚ 82 ਰੁਪਏ ਦੀ ਤੇਜ਼ੀ
Tuesday, Dec 13, 2022 - 04:30 PM (IST)
ਨਵੀਂ ਦਿੱਲੀ- ਸੰਸਾਰਕ ਬਾਜ਼ਾਰਾਂ 'ਚ ਕੀਮਤੀ ਧਾਤੂਆਂ ਦੀਆਂ ਕੀਮਤਾਂ 'ਚ ਗਿਰਾਵਟ ਦੇ ਵਿਚਕਾਰ ਮੰਗਲਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 8 ਰੁਪਏ ਦੇ ਨੁਕਸਾਨ ਨਾਲ 54,534 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 54,542 ਰੁਪਏ 10 ਗ੍ਰਾਮ 'ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ ਦੀ ਕੀਮਤ 82 ਰੁਪਏ ਦੀ ਤੇਜ਼ੀ ਨਾਲ 68,267 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਜਾ ਪਹੁੰਚਿਆ।
ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ ਕਮਜ਼ੋਰੀ ਦੇ ਨਾਲ 1,787.80 ਡਾਲਰ ਪ੍ਰਤੀ ਔਂਸ 'ਤੇ ਸੀ। ਚਾਂਦੀ ਤੇਜ਼ੀ ਦੇ ਨਾਲ 23.48 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ।
ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਰਿਸਰਚ ਐਨਾਲਿਸਟ ਸੌਮਿਲ ਗਾਂਧੀ ਨੇ ਕਿਹਾ, “ਸੀਮਤ ਵਪਾਰ 'ਤੇ ਡਾਲਰ ਪੰਜ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਹੈ। ਨਿਵੇਸ਼ਕਾਂ ਨੇ ਅਮਰੀਕੀ ਖਪਤਕਾਰ ਮਹਿੰਗਾਈ ਦੇ ਅੰਕੜਿਆਂ ਤੋਂ ਪਹਿਲਾਂ ਸਾਵਧਾਨੀ ਵਾਲਾ ਰੁਖ ਅਪਣਾਇਆ ਹੋਇਆ ਹੈ।