ਸੋਨੇ ਵਿਚ 100 ਰੁਪਏ ਤੋਂ ਵੱਧ ਦੀ ਗਿਰਾਵਟ, ਚਾਂਦੀ ਮਾਮੂਲੀ ਹੋਈ ਸਸਤੀ

08/02/2021 6:04:26 PM

ਨਵੀਂ ਦਿੱਲੀ- ਸੋਨੇ ਦਾ ਮੁੱਲ ਕੌਮਾਂਤਰੀ ਬਾਜ਼ਾਰ ਵਿਚ ਨਰਮ ਹੋਣ ਅਤੇ ਡਾਲਰ ਦੇ ਮੁਕਾਬਲੇ ਰੁਪਏ ਵਿਚ ਤੇਜ਼ੀ ਵਿਚਕਾਰ ਦਿੱਲੀ ਸਰਾਫਾ ਬਾਜ਼ਾਰ ਵਿਚ ਬਹੁਮੁੱਲੀ ਧਾਤਾਂ ਦੀ ਕੀਮਤ ਵਿਚ ਗਿਰਾਵਟ ਦਰਜ ਕੀਤੀ ਗਈ। 

ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨਾ 124 ਰੁਪਏ ਦੀ ਗਿਰਾਵਟ ਨਾਲ 46,917 ਰੁਪਏ ਪ੍ਰਤੀ ਦਸ ਗ੍ਰਾਮ ਰਿਹਾ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਪਿਛਲੇ ਕਾਰੋਬਾਰੀ ਦਿਨ ਸੋਨਾ 47,041 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਰਿਹਾ ਸੀ। ਉੱਥੇ ਹੀ, ਚਾਂਦੀ ਅੱਜ 18 ਰੁਪਏ ਦੀ ਮਾਮੂਲੀ ਗਿਰਾਵਟ ਨਾਲ 66,473 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਇਸ ਦਾ ਪਿਛਲਾ ਬੰਦ ਮੁੱਲ 66,491 ਕਿਲੋਗ੍ਰਾਮ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ( ਕਮੋਡਿਟੀਜ਼) ਤਪਨ ਪਟੇਲ ਅਨੁਸਾਰ, ''ਅਮਰੀਕੀ ਜਿਣਸ ਬਾਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਅਤੇ ਰੁਪਏ ਦੇ ਮੁੱਲ ਵਿਚ ਸੁਧਾਰ ਆਉਣ ਨਾਲ ਦਿੱਲੀ ਵਿਚ 24 ਕੈਰੇਟ ਸੋਨੇ ਦੀ ਹਾਜ਼ਰ ਕੀਮਤ 124 ਰੁਪਏ ਘੱਟ ਗਈ।'' ਵਿਦੇਸ਼ੀ ਵਟਾਂਦਰਾ ਬਾਜ਼ਾਰ ਵਿਚ ਸਵੇਰੇ ਕਾਰੋਬਾਰ ਵਿਚ ਡਾਲਰ ਦੇ ਮੁਕਾਬਲੇ ਰੁਪਏ ਦਾ ਮੁੱਲ 74.33 ਪ੍ਰਤੀ ਡਾਲਰ ਸੀ। ਕੌਮਾਂਤਰੀ ਬਾਜ਼ਾਰ ਵਿਚ ਸੋਨਾ ਗਿਰਾਵਟ ਨਾਲ 1,808 ਡਾਲਰ ਪ੍ਰਤੀ ਔਂਸ 'ਤੇ ਚੱਲ ਰਿਹਾ ਸੀ, ਜਦੋਂ ਕਿ ਚਾਂਦੀ 25.47 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਸੀ।

Sanjeev

This news is Content Editor Sanjeev