ਸੋਨਾ 30 ਰੁਪਏ ਡਿੱਗਿਆ, ਚਾਂਦੀ 558 ਰੁਪਏ ਚੜ੍ਹੀ

Friday, Dec 09, 2022 - 06:01 PM (IST)

ਨਵੀਂ ਦਿੱਲੀ (ਭਾਸ਼ਾ) - ਰੁਪਏ ਦੀ ਕੀਮਤ 'ਚ ਸੁਧਾਰ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਸੋਨਾ 30 ਰੁਪਏ ਦੀ ਗਿਰਾਵਟ ਨਾਲ 54,305 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 54,335 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਹਾਲਾਂਕਿ ਚਾਂਦੀ ਦੀ ਕੀਮਤ 558 ਰੁਪਏ ਵਧ ਕੇ 67,365 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਜਾਂਚ ਦੇ ਘੇਰੇ 'ਚ ਆਏ 3,300 ਤੋਂ ਵੱਧ ਕ੍ਰਿਪਟੋ ਖ਼ਾਤੇ , ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਸ਼ੱਕ

ਡਾਲਰ ਦੀ ਕਮਜ਼ੋਰੀ ਅਤੇ ਘਰੇਲੂ ਸ਼ੇਅਰ ਬਾਜ਼ਾਰ 'ਚ ਮਜ਼ਬੂਤੀ ਕਾਰਨ ਸ਼ੁੱਕਰਵਾਰ ਨੂੰ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 19 ਪੈਸੇ ਦੀ ਮਜ਼ਬੂਤੀ ਨਾਲ 82.19 'ਤੇ ਪਹੁੰਚ ਗਿਆ। ਐਚਡੀਐਫਸੀ ਸਕਿਓਰਿਟੀਜ਼ ਦੇ ਰਿਸਰਚ ਐਨਾਲਿਸਟ ਦਿਲੀਪ ਪਰਮਾਰ ਨੇ ਕਿਹਾ, ''ਰੁਪਏ ਦੀ ਮਜ਼ਬੂਤੀ ਕਾਰਨ ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਆਈ ਹੈ।'' 

ਕੌਮਾਂਤਰੀ ਬਾਜ਼ਾਰ 'ਚ ਸੋਨਾ 1,791.9 ਡਾਲਰ ਪ੍ਰਤੀ ਔਂਸ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਸੀ। ਚਾਂਦੀ ਵੀ 23.07 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ। ਮੋਤੀਲਾਲ ਓਸਵਾਲ ਫਾਈਨੈਂਸ਼ੀਅਲ ਸਰਵਿਸਿਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ (ਕਮੋਡਿਟੀ ਮਾਰਕਿਟ ਰਿਸਰਚ) ਨਵਨੀਤ ਦਾਮਾਨੀ ਨੇ ਕਿਹਾ, “ਡਾਲਰ ਇੰਡੈਕਸ ਵਿੱਚ ਗਿਰਾਵਟ ਦੇ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ। ਨਿਵੇਸ਼ਕਾਂ ਦੀ ਨਜ਼ਰ ਅਗਲੇ ਹਫਤੇ ਅਮਰੀਕੀ ਫੈਡਰਲ ਰਿਜ਼ਰਵ ਦੀ ਨੀਤੀਗਤ ਬੈਠਕ 'ਚ ਵਿਆਜ ਦਰਾਂ ਅਤੇ ਮਹਿੰਗਾਈ ਦਰਾਂ 'ਚ ਵਾਧੇ ਦੇ ਫੈਸਲੇ 'ਤੇ ਹੈ।

ਇਹ ਵੀ ਪੜ੍ਹੋ : ਭਾਰਤ ਨੇ ਰੋਕਿਆ Vivo ਦੇ 27,000 ਮੋਬਾਈਲ ਫੋਨਾਂ ਦਾ ਨਿਰਯਾਤ, ਚੀਨੀ ਕੰਪਨੀ 'ਤੇ ਲੱਗਾ ਇਹ ਦੋਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News