ਸੋਨਾ 52 ਰੁਪਏ, ਚਾਂਦੀ 850 ਰੁਪਏ ਡਿੱਗ ਗਈ

Thursday, Jan 19, 2023 - 05:27 PM (IST)

ਨਵੀਂ ਦਿੱਲੀ (ਭਾਸ਼ਾ) - ਸੰਸਾਰਕ ਬਾਜ਼ਾਰਾਂ ਦੇ ਕਮਜ਼ੋਰ ਰੁਖ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਵੀਰਵਾਰ ਨੂੰ ਸੋਨਾ 52 ਰੁਪਏ ਡਿੱਗ ਕੇ 56,475 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 56,527 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਵੀ 850 ਰੁਪਏ ਦੀ ਗਿਰਾਵਟ ਨਾਲ 68,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। HDFC ਸਕਿਓਰਿਟੀਜ਼ ਦੇ ਇਕ ਵਿਸ਼ਲੇਸ਼ਕ ਨੇ ਕਿਹਾ, ''ਦਿੱਲੀ 'ਚ ਸੋਨਾ 52 ਰੁਪਏ ਦੀ ਗਿਰਾਵਟ ਨਾਲ 56,475 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ।'' ਵਿਦੇਸ਼ੀ ਬਾਜ਼ਾਰਾਂ 'ਚ ਸੋਨਾ 1,901 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਜਦਕਿ ਚਾਂਦੀ 24.23 ਡਾਲਰ ਪ੍ਰਤੀ ਔਂਸ ਦੇ ਵਾਧੇ ਨਾਲ ਕਾਰੋਬਾਰ ਕਰ ਰਹੀ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News