ਚਾਂਦੀ 100 ਰੁਪਏ ਹੋਈ ਮਹਿੰਗੀ, ਸੋਨਾ 32,200 ਦੇ ਪਾਰ

10/20/2018 3:55:10 PM

ਨਵੀਂ ਦਿੱਲੀ— ਸਰਾਫਾ ਬਾਜ਼ਾਰ 'ਚ ਅੱਜ ਸੋਨਾ 45 ਰੁਪਏ ਵਧ ਕੇ 32,270 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਚਾਂਦੀ ਵੀ 100 ਰੁਪਏ ਮਹਿੰਗੀ ਹੋ ਕੇ 39,600 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਸੋਨਾ ਭਟੂਰ ਦੀ ਕੀਮਤ 32,120 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ ਜਿਓਂ ਦੀ ਤਿਓਂ 24,700 ਰੁਪਏ 'ਤੇ ਸਥਿਰ ਰਹੀ।

ਬਾਜ਼ਾਰ ਜਾਣਕਾਰਾਂ ਨੇ ਕਿਹਾ ਕਿ ਵਿਦੇਸ਼ੀ ਬਾਜ਼ਾਰਾਂ ਤੋਂ ਮਿਲੇ ਸਕਾਰਾਤਮਕ ਸੰਕੇਤਾਂ ਅਤੇ ਸਥਾਨਕ ਜਿਊਲਰਾਂ ਵੱਲੋਂ ਖਰੀਦਦਾਰੀ ਬਣੇ ਰਹਿਣ ਨਾਲ ਸਰਾਫਾ ਬਾਜ਼ਾਰ 'ਚ ਸੋਨੇ ਦੇ ਮੁੱਲ ਚੜ੍ਹੇ ਹਨ। ਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਨਿਕਲਣ ਨਾਲ ਚਾਂਦੀ ਵੀ ਮਹਿੰਗੀ ਹੋ ਗਈ। ਵਿਦੇਸ਼ੀ ਬਾਜ਼ਾਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਸ਼ੁੱਕਰਵਾਰ ਨੂੰ ਨਿਊਯਾਰਕ 'ਚ ਸੋਨੇ ਦੀ ਕੀਮਤ 0.10 ਫੀਸਦੀ ਵਧ ਕੇ 1,227.50 ਡਾਲਰ ਪ੍ਰਤੀ ਔਂਸ ਹੋ ਗਈ। ਚਾਂਦੀ 'ਚ 0.41 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ ਅਤੇ ਇਸ ਦੀ ਕੀਮਤ 14.70 ਡਾਲਰ ਪ੍ਰਤੀ ਔਂਸ ਰਹੀ।