ਨਰਾਤੇ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਸੋਨੇ 'ਚ ਉਛਾਲ, 1598 ਰੁ: ਮਹਿੰਗੀ ਹੋਈ ਚਾਂਦੀ

10/16/2020 5:28:49 PM

ਨਵੀਂ ਦਿੱਲੀ— ਸੋਨੇ ਦੀਆਂ ਕੀਮਤਾਂ 'ਚ ਪਿਛਲੇ ਤਿੰਨ ਦਿਨ ਰਹੀ ਗਿਰਾਵਟ 'ਤੇ ਸ਼ੁੱਕਰਵਾਰ ਨੂੰ ਬ੍ਰੇਕ ਲੱਗ ਗਈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ ਅੱਜ 324 ਰੁਪਏ ਚੜ੍ਹੀ, ਜਿਸ ਨਾਲ ਇਸ ਦੀ ਕੀਮਤ 51,704 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਉੱਥੇ ਹੀ, ਇਸ ਦੌਰਾਨ ਐੱਮ. ਸੀ. ਐਕਸ. 'ਤੇ ਸੋਨੇ ਦੀ ਕੀਮਤ 50,710 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਸੀ।


ਸਰਾਫਾ ਬਾਜ਼ਾਰ 'ਚ ਚਾਂਦੀ 1,598 ਰੁਪਏ ਦੀ ਵੱਡੀ ਛਲਾਂਗ ਲਾ ਕੇ 62,972 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ, ਜੋ ਪਿਛਲੇ ਦਿਨ 61,374 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ।

ਕੌਮਾਂਤਰੀ ਬਾਜ਼ਾਰ 'ਚ ਸੋਨਾ 1,910 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦੋਂ ਕਿ ਚਾਂਦੀ 24.35 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਫਿਰ ਵਾਧਾ ਹੋਣ ਨਾਲ ਯੂਰਪ 'ਚ ਤਾਜ਼ਾ ਤਾਲੰਬਦੀ ਦੇ ਉਪਾਵਾਂ ਨਾਲ ਸੋਨੇ ਦੀਆਂ ਕੀਮਤਾਂ ਨੂੰ ਸਮਰਥਨ ਮਿਲਿਆ।''


Sanjeev

Content Editor

Related News