1,047 ਰੁਪਏ ਸਸਤਾ ਹੋਇਆ ਸੋਨਾ , ਚਾਂਦੀ 'ਚ ਵੀ ਆਈ ਭਾਰੀ ਗਿਰਾਵਟ
Saturday, Nov 30, 2024 - 05:48 PM (IST)
ਨਵੀਂ ਦਿੱਲੀ - ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਅਨੁਸਾਰ, 22 ਨਵੰਬਰ ਨੂੰ ਸੋਨੇ ਦੀ ਕੀਮਤ 77,787 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 30 ਨਵੰਬਰ ਤੱਕ ਘੱਟ ਕੇ 76,740 ਰੁਪਏ 'ਤੇ ਆ ਗਈ, ਯਾਨੀ ਇਸ ਸਮੇਂ ਦੌਰਾਨ ਸੋਨਾ 1,047 ਰੁਪਏ ਸਸਤਾ ਹੋ ਗਿਆ।
ਇਹ ਵੀ ਪੜ੍ਹੋ : 1 ਦਸੰਬਰ ਤੋਂ OTP , ਕ੍ਰੈਡਿਟ ਕਾਰਡ ਸਮੇਤ ਕਈ ਹੋਰ ਨਿਯਮਾਂ ਚ ਹੋਣ ਜਾ ਰਹੇ ਵੱਡੇ ਬਦਲਾਅ
ਇਸ ਹਫਤੇ ਚਾਂਦੀ ਦੀ ਕੀਮਤ ਵੀ ਘਟੀ ਹੈ। 22 ਨਵੰਬਰ ਨੂੰ ਚਾਂਦੀ 90,850 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ 30 ਨਵੰਬਰ ਨੂੰ ਡਿੱਗ ਕੇ 89,383 ਰੁਪਏ ਰਹਿ ਗਈ। ਇਸ ਤਰ੍ਹਾਂ ਚਾਂਦੀ 1,467 ਰੁਪਏ ਸਸਤੀ ਹੋ ਗਈ ਹੈ। ਧਿਆਨਯੋਗ ਹੈ ਕਿ 23 ਅਕਤੂਬਰ ਨੂੰ ਚਾਂਦੀ 99,151 ਰੁਪਏ ਦੇ ਸਰਵਕਾਲੀ ਉੱਚ ਪੱਧਰ ਨੂੰ ਛੂਹ ਗਈ ਸੀ ਅਤੇ 30 ਅਕਤੂਬਰ ਨੂੰ ਸੋਨਾ 79,681 ਰੁਪਏ ਦੇ ਸਰਵਕਾਲੀ ਉੱਚ ਪੱਧਰ ਨੂੰ ਛੂਹ ਗਿਆ ਸੀ।
ਇਹ ਵੀ ਪੜ੍ਹੋ : ਵਿਦੇਸ਼ਾਂ ਵਿਚ ਭਾਰਤੀਆਂ ਨੇ ਲੁਕਾ ਕੇ ਰੱਖੇ ਹਨ ਕਰੋੜਾਂ ਰੁਪਏ, ਇਨਕਮ ਟੈਕਸ ਜਾਂਚ 'ਚ ਖੁੱਲ੍ਹਿਆ ਭੇਤ
4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ
ਦਿੱਲੀ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,650 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,150 ਰੁਪਏ ਹੈ।
ਮੁੰਬਈ : 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 71,500 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 78,000 ਰੁਪਏ ਹੈ।
ਕੋਲਕਾਤਾ: 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 71,500 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 78,000 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 71,500 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 78,000 ਰੁਪਏ ਹੈ।
ਇਹ ਵੀ ਪੜ੍ਹੋ : Google ਦੀਆਂ ਵਧੀਆਂ ਮੁਸ਼ਕਲਾਂ, ਸ਼ਿਕਾਇਤ ਮਿਲਣ ਤੋਂ ਬਾਅਦ CCI ਨੇ ਦਿੱਤੇ ਜਾਂਚ ਦੇ ਆਦੇਸ਼
ਇਹ ਵੀ ਪੜ੍ਹੋ : EPFO ਖ਼ਾਤਾਧਾਰਕਾਂ ਲਈ ਖੁਸ਼ਖਬਰੀ, ਹੁਣ ATM ਤੋਂ ਵੀ ਕਢਵਾ ਸਕੋਗੇ PF ਦੇ ਪੈਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8