ਸਸਤਾ ਹੋ ਗਿਆ ਸੋਨਾ, ਜਾਣੋ ਕਿੰਨੇ ਘਟੇ ਭਾਅ, ਚਾਂਦੀ ਦੀਆਂ ਕੀਮਤਾਂ ''ਚ ਵਾਧਾ ਜਾਰੀ

Wednesday, Mar 12, 2025 - 11:24 AM (IST)

ਸਸਤਾ ਹੋ ਗਿਆ ਸੋਨਾ, ਜਾਣੋ ਕਿੰਨੇ ਘਟੇ ਭਾਅ, ਚਾਂਦੀ ਦੀਆਂ ਕੀਮਤਾਂ ''ਚ ਵਾਧਾ ਜਾਰੀ

ਬਿਜ਼ਨੈੱਸ ਡੈਸਕ — ਸੋਨਾ ਖਰੀਦਣ ਵਾਲਿਆਂ ਨੂੰ ਅੱਜ ਭਾਵ ਬੁੱਧਵਾਰ ਨੂੰ ਰਾਹਤ ਮਿਲੀ ਹੈ। MCX 'ਤੇ ਸੋਨੇ ਦੀ ਕੀਮਤ 0.14 ਫੀਸਦੀ ਡਿੱਗ ਕੇ 86,030 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ, ਜਦਕਿ ਚਾਂਦੀ ਦੀ ਕੀਮਤ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਚਾਂਦੀ 0.27 ਫੀਸਦੀ ਦੇ ਵਾਧੇ ਨਾਲ 98,401 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ।

ਇਹ ਵੀ ਪੜ੍ਹੋ :    Indigo, Akasa ਤੇ Star Air ਦਾ ਹੋਲੀ ਦੇ ਤਿਉਹਾਰ ਮੌਕੇ ਸ਼ਾਨਦਾਰ ਡਿਸਕਾਊਂਟ ਆਫਰ
ਇਹ ਵੀ ਪੜ੍ਹੋ :    Airtel-SpaceX ਦੀ ਵੱਡੀ ਸਾਂਝੇਦਾਰੀ; ਭਾਰਤ 'ਚ ਹਾਈ-ਸਪੀਡ ਇੰਟਰਨੈਟ ਦੀ ਤਿਆਰੀ 

ਮੰਗਲਵਾਰ ਨੂੰ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ

ਕੌਮਾਂਤਰੀ ਪੱਧਰ 'ਤੇ ਮਜ਼ਬੂਤ ​​ਰੁਖ ਵਿਚਾਲੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ ਤੇਜ਼ੀ ਨਾਲ ਵਧ ਕੇ 88,790 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਜਧਾਨੀ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 40 ਰੁਪਏ ਦੀ ਤੇਜ਼ੀ ਨਾਲ 88,790 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ, ਜੋ ਪਹਿਲਾਂ 88,750 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਵੀ 40 ਰੁਪਏ ਵਧ ਕੇ 88,390 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਹਾਲਾਂਕਿ ਚਾਂਦੀ ਦੀ ਕੀਮਤ 350 ਰੁਪਏ ਡਿੱਗ ਕੇ 98,900 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਸੋਮਵਾਰ ਨੂੰ ਚਾਂਦੀ ਦੀ ਕੀਮਤ 99,250 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।

ਇਹ ਵੀ ਪੜ੍ਹੋ :     ਨਵੇਂ ਆਮਦਨ ਕਰ ਬਿੱਲ ਤਹਿਤ ਸਿਰਫ ਛਾਪਿਆਂ ਦੌਰਾਨ ਡਿਜੀਟਲ, ਸੋਸ਼ਲ ਮੀਡੀਆ ਖਾਤਿਆਂ ਦੀ ਹੋਵੇਗੀ ਜਾਂਚ 
ਇਹ ਵੀ ਪੜ੍ਹੋ :     Big changes in TDS-TCS rules: 1 ਅਪ੍ਰੈਲ ਤੋਂ TDS ਅਤੇ TCS ਨਿਯਮਾਂ 'ਚ ਹੋਣ ਜਾ ਰਹੇ ਵੱਡੇ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News