995 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਪਹੁੰਚੀ 1 ਲੱਖ ਦੇ ਪਾਰ, ਜਾਣੋ ਕੀਮਤੀ ਧਾਤਾਂ ਦੇ ਭਾਅ

Sunday, Mar 30, 2025 - 03:58 PM (IST)

995 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਵੀ ਪਹੁੰਚੀ 1 ਲੱਖ ਦੇ ਪਾਰ, ਜਾਣੋ ਕੀਮਤੀ ਧਾਤਾਂ ਦੇ ਭਾਅ

ਨਵੀਂ ਦਿੱਲੀ - ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਪਿਛਲੇ ਸ਼ਨੀਵਾਰ ਯਾਨੀ 22 ਮਾਰਚ ਨੂੰ ਸੋਨਾ 88,169 ਰੁਪਏ 'ਤੇ ਸੀ, ਜਿਹੜਾ ਕਿ ਹੁਣ ਵਧ ਕੇ 89,164 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਹੈ। ਭਾਵ ਇਸ ਹਫਤੇ ਸੋਨਾ ਲਗਭਗ 995 ਰੁਪਏ ਮਹਿੰਗਾ ਹੋ ਗਿਆ ਹੈ।

ਇਹ ਵੀ ਪੜ੍ਹੋ :     ATM ਤੋਂ ਨਕਦੀ ਕਢਵਾਉਣਾ ਹੋਵੇਗਾ ਮਹਿੰਗਾ, RBI ਨੇ ਦਿੱਤੀ ਮਨਜ਼ੂਰੀ, ਜਾਣੋ ਕਿੰਨਾ ਹੋਵੇਗਾ ਵਾਧੂ ਚਾਰਜ

ਦੂਜੇ ਪਾਸੇ ਚਾਂਦੀ ਦੀ ਕੀਮਤ ਪਿਛਲੇ ਸ਼ਨੀਵਾਰ 97,620 ਰੁਪਏ ਸੀ। ਇਸ ਹਫ਼ਤੇ ਚਾਂਦੀ ਦੀ ਕੀਮਤ 3,272 ਰੁਪਏ ਵਧ ਕੇ 1,00,892 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤਰ੍ਹਾਂ ਇਕ ਹਫਤੇ ਦਰਮਿਆਨ ਇਸ ਦੀ ਕੀਮਤ 'ਚ 3,272 ਰੁਪਏ ਦਾ ਵਾਧਾ ਦੇਖਣ ਨੂੰ ਮਿਲਿਆ ਹੈ। 28 ਮਾਰਚ ਨੂੰ ਚਾਂਦੀ ਨੇ 1,00,934 ਰੁਪਏ ਅਤੇ ਸੋਨਾ 89,306 ਰੁਪਏ ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ :     Delhi Airport ਤੋਂ ਫਲਾਈਟ ਹੋਈ ਮਹਿੰਗੀ, ਯਾਤਰੀਆਂ ਨੂੰ ਕਰਨਾ ਪਵੇਗਾ 400% ਜ਼ਿਆਦਾ ਭੁਗਤਾਨ

ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਕੀਮਤੀ ਧਾਤਾਂ ਦੀਆਂ ਕੀਮਤਾਂ

                     10 ਗ੍ਰਾਮ 22 ਕੈਰੇਟ                             10 ਗ੍ਰਾਮ 24 ਕੈਰੇਟ
                       ਸੋਨੇ ਦੀ ਕੀਮਤ                                   ਸੋਨੇ ਦੀ ਕੀਮਤ

ਦਿੱਲੀ                 83,750 ਰੁਪਏ                                91,350 ਰੁਪਏ
ਮੁੰਬਈ                83,600 ਰੁਪਏ                                91,200 ਰੁਪਏ
ਕੋਲਕਾਤਾ            83,600 ਰੁਪਏ                                91,200 ਰੁਪਏ 
ਚੇਨਈ               83,600 ਰੁਪਏ                                 91,200 ਰੁਪਏ 

3 ਮਹੀਨਿਆਂ 'ਚ 13,002 ਰੁਪਏ ਮਹਿੰਗਾ ਹੋਇਆ ਸੋਨਾ

ਇਸ ਸਾਲ ਯਾਨੀ 1 ਜਨਵਰੀ ਤੋਂ ਹੁਣ ਤੱਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 13,002 ਰੁਪਏ ਵਧ ਕੇ 76,162 ਰੁਪਏ ਤੋਂ 89,164 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵੀ 86,017 ਰੁਪਏ ਪ੍ਰਤੀ ਕਿਲੋ ਤੋਂ 14,875 ਰੁਪਏ ਵਧ ਕੇ 1,00,892 ਰੁਪਏ ਹੋ ਗਈ ਹੈ। ਜਦਕਿ ਪਿਛਲੇ ਸਾਲ ਯਾਨੀ 2024 'ਚ ਸੋਨਾ 12,810 ਰੁਪਏ ਮਹਿੰਗਾ ਹੋ ਗਿਆ ਸੀ।

ਇਹ ਵੀ ਪੜ੍ਹੋ :     ਮਹਿੰਗਾਈ ਦਾ ਇਕ ਹੋਰ ਝਟਕਾ੍ ! 1 ਅਪ੍ਰੈਲ ਤੋਂ ਮਹਿੰਗੀਆਂ ਹੋਣਗੀਆਂ ਇਹ ਜ਼ਰੂਰੀ ਦਵਾਈਆਂ 

92 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ ਸੋਨਾ

ਕੇਡੀਆ ਐਡਵਾਈਜ਼ਰੀ ਦੇ ਡਾਇਰੈਕਟਰ ਅਜੈ ਕੇਡੀਆ ਦਾ ਕਹਿਣਾ ਹੈ ਕਿ ਸੋਨੇ 'ਚ ਵੱਡੀ ਤੇਜ਼ੀ ਤੋਂ ਬਾਅਦ ਗਿਰਾਵਟ ਆਉਣੀ ਸੀ, ਉਹ ਆ ਚੁੱਕੀ ਹੈ। ਵਧਦੇ ਭੂ-ਰਾਜਨੀਤਿਕ ਤਣਾਅ ਕਾਰਨ ਸੋਨੇ ਨੂੰ ਸਮਰਥਨ ਮਿਲ ਰਿਹਾ ਹੈ। ਇਸ ਦੇ ਨਾਲ ਹੀ ਗੋਲਡ ETF 'ਚ ਨਿਵੇਸ਼ ਵੀ ਵਧ ਰਿਹਾ ਹੈ। ਇਸ ਕਾਰਨ ਸੋਨੇ ਦੀ ਮੰਗ ਵਧ ਰਹੀ ਹੈ। ਅਜਿਹੇ 'ਚ ਇਸ ਸਾਲ ਸੋਨਾ 92 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ ਪਹੁੰਚ ਸਕਦਾ ਹੈ।

ਜੇਕਰ ਅਸੀਂ ਚਾਂਦੀ ਦੀ ਗੱਲ ਕਰੀਏ ਤਾਂ ਐਚਡੀਐਫਸੀ ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਹੈੱਡ ਅਨੁਜ ਗੁਪਤਾ ਦੇ ਮੁਤਾਬਕ ਇਸਦੀ ਕੀਮਤ ਹੋਰ ਵਧ ਸਕਦੀ ਹੈ। ਸਾਲ ਦੇ ਅੰਤ 'ਚ ਚਾਂਦੀ 1 ਲੱਖ 8 ਹਜ਼ਾਰ ਰੁਪਏ ਤੱਕ ਜਾ ਸਕਦੀ ਹੈ।

ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।

ਇਹ ਵੀ ਪੜ੍ਹੋ :     ਟਾਇਲਟ ਵਾਟਰ ਤੋਂ ਸਾਲਾਨਾ 300 ਕਰੋੜ ਦੀ ਕਮਾਈ... ਨਿਤਿਨ ਗਡਕਰੀ ਨੇ ਦਿੱਤੀ ਵੱਡੀ ਜਾਣਕਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Harinder Kaur

Content Editor

Related News