ਸੋਨਾ 90 ਰੁਪਏ, ਚਾਂਦੀ 740 ਰੁਪਏ ਟੁੱਟੀ

02/12/2020 3:54:13 PM

ਨਵੀਂ ਦਿੱਲੀ — ਵਿਦੇਸ਼ਾਂ ਵਿਚ ਦੋਵੇਂ ਕੀਮਤੀ ਧਾਤੂਆਂ 'ਚ ਰਹੀ ਗਿਰਾਵਟ ਦੇ ਦਬਾਅ 'ਚ ਦਿੱਲੀ ਸਰਾਫਾ ਬਜ਼ਾਰ 'ਚ ਸੋਨਾ ਬੁੱਧਵਾਰ ਨੂੰ 90 ਰੁਪਏ ਫਿਸਲ ਕੇ ਕਰੀਬ ਇਕ ਹਫਤੇ ਦੇ ਹੇਠਲੇ ਪੱਧਰ 41,780 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ ਹੈ। ਸੋਨਾ ਲਗਾਤਾਰ ਦੂਜੇ ਦਿਨ ਕਮਜ਼ੋਰ ਹੋਇਆ ਹੈ। ਚਾਂਦੀ ਵੀ 740 ਰੁਪਏ ਦੀ ਵੱਡੀ ਗਿਰਾਵਟ ਦੇ ਨਾਲ 47,010 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਜਿਹੜਾ ਕਿ ਦੋ ਹਫਤਿਆਂ ਦਾ ਇਸ ਦਾ ਹੇਠਲਾ ਪੱਧਰ ਹੈ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਨਾ ਹਾਜਿਰ ਅੱਜ 0.95 ਡਾਲਰ ਟੁੱਟ ਕੇ 1,565.85 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਹੈ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 1.40 ਡਾਲਰ ਪ੍ਰਤੀ ਔਂਸ ਟੁੱਟ ਕੇ 1,568.70 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਦੁਨੀਆ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੀ ਤੁਲਨਾ ਵਿਚ ਡਾਲਰ 'ਚ ਰਹੀ ਤੇਜ਼ੀ ਕਾਰਨ ਪੀਲੀ ਧਾਤੂ ਦਬਾਅ 'ਚ ਰਹੀ। ਅੰਤਰਰਾਸ਼ਟਰੀ ਬਜ਼ਾਰ ਵਿਚ ਚਾਂਦੀ ਹਾਜਿਰ ਵੀ 0.04 ਡਾਲਰ ਫਿਸਲ ਕੇ 17.56 ਡਾਲਰ ਪ੍ਰਤੀ ਔਂਸ 'ਤੇ ਰਹੀ।