ਸੋਨੇ ਦੀਆਂ ਕੀਮਤਾਂ 'ਚ 930 ਰੁਪਏ ਦਾ ਉਛਾਲ, ਪਹੁੰਚਿਆ 35800 ਰੁਪਏ ਦੇ ਰਿਕਾਰਡ ਪੱਧਰ 'ਤੇ

07/11/2019 4:56:31 PM

ਨਵੀਂ ਦਿੱਲੀ—ਸੰਸਾਰਕ ਪੱਧਰ 'ਤੇ ਕੀਮਤੀ ਧਾਤੂਆਂ 'ਚ ਰਹੀ ਤੇਜ਼ੀ ਦੇ ਕਾਰਨ ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 930 ਰੁਪਏ ਚਮਕ ਕੇ 35800 ਰੁਪਏ ਪ੍ਰਤੀ ਦਸ ਗ੍ਰਾਮ ਹੁਣ ਤੱਕ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਇਸ ਦੌਰਾਨ ਚਾਂਦੀ 300 ਰੁਪਏ ਉਛਲ ਕੇ 39200 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ। ਸਾਲ 2014 'ਚ ਮੋਦੀ ਸਰਕਾਰ ਦੇ ਆਉਣ ਦੇ ਬਾਅਦ ਪਹਿਲੀ ਵਾਰ ਸੋਨਾ ਆਪਣੇ ਰਿਕਾਰਡ ਪੱਧਰ 'ਤੇ ਪਹੁੰਚਿਆ ਹੈ। ਸਰਕਾਰ ਨੇ ਬਜਟ 'ਚ ਸੋਨੇ ਅਤੇ ਬੇਸ਼ਕੀਮਤੀ ਧਾਤੂਆਂ 'ਤੇ ਕਸਟਮ ਡਿਊਟੀ 10 ਫੀਸਦੀ ਤੋਂ ਵਧਾ ਕੇ 12.5 ਫੀਸਦੀ ਕਰ ਦਿੱਤੀ ਹੈ। ਇਸ ਦੇ ਬਾਅਦ ਦੇਸ਼ 'ਚ ਕੀਮਤੀ ਧਾਤੂਆਂ 'ਚ ਤੇਜ਼ੀ ਦਾ ਰੁਖ ਬਣਿਆ ਹੋਇਆ ਹੈ। ਵਿਦੇਸ਼ਾਂ 'ਚ ਵੀਰਵਾਰ ਨੂੰ ਪੀਲੀ ਧਾਤੂ 'ਚ ਤੇਜ਼ੀ ਰਹੀ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸੋਨਾ ਹਾਜ਼ਿਰ 0.65 ਫੀਸਦੀ ਚੜ੍ਹ ਕੇ 1,406.91 ਡਾਲਰ ਪ੍ਰਤੀ ਔਂਸ 'ਤੇ ਰਿਹਾ। ਅਗਸਤ ਦਾ ਅਮਰੀਕੀ ਸੋਨਾ ਵਾਇਦਾ 1397.50 ਡਾਲਰ ਪ੍ਰਤੀ ਔਂਸ 'ਤੇ ਪਇਆ ਰਿਹਾ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਿਰ 0.22 ਫੀਸਦੀ ਚਮਕ ਕੇ 15.13 ਡਾਲਰ ਪ੍ਰਤੀ ਔਂਸ ਬੋਲੀ ਗਈ।


Aarti dhillon

Content Editor

Related News