ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ ਸੋਨਾ

8/12/2020 11:16:23 AM

ਮੁੰਬਈ : ਕੋਰੋਨਾ ਕਾਲ ਵਿਚ ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਜਿੱਥੇ ਲਗਾਤਾਰ ਤੇਜ਼ੀ ਆ ਰਹੀ ਸੀ ਉਥੇ ਹੀ ਅੱਜ ਲਗਾਤਾਰ ਦੂਜੇ ਦਿਨ ਵੀ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਦੀ ਗਈ ਸੀ। ਮੰਗਲਵਾਰ ਨੂੰ 5 ਅਕਤੂਬਰ ਦੀ ਡਿਲਿਵਰੀ ਵਾਲਾ ਸੋਨਾ 51,929 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ ਸੀ, ਜੋ ਅੱਜ 279 ਰੁਪਏ ਡਿੱਗ ਕੇ 51,650 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਖੁੱਲ੍ਹਿਆ। ਸਵੇਰੇ ਕੁੱਝ ਮਿੰਟਾਂ ਦੇ ਹੀ ਕਾਰੋਬਾਰ ਵਿਚ ਇਕ ਅਜਿਹਾ ਸਮਾਂ ਆਇਆ ਜਦੋਂ ਸੋਨੇ ਨੇ 50,372 ਦਾ ਹੇਠਲਾ ਪੱਧਰ ਛੂਹ ਲਿਆ। ਹਾਲਾਂਕਿ ਸੋਨਾ 51,650 ਤੋਂ ਉੱਤੇ ਜਾਣ ਵਿਚ ਅਸਫ਼ਲ ਰਿਹਾ। ਸਵੇਰੇ 9 ਵੱਜ ਕੇ 50 ਮਿੰਟ ਤੱਕ ਸੋਨੇ ਵਿਚ ਕਰੀਬ 1560 ਅੰਕਾਂ ਦੀ ਗਿਰਾਵਟ ਆ ਚੁੱਕੀ ਹੈ।

ਇਹ ਵੀ ਪੜ੍ਹੋ:  WHO ਦੀ ਚਿਤਾਵਨੀ, ਰੂਸ ਕੋਰੋਨਾ ਵੈਕਸੀਨ ਦੇ ਮਾਮਲੇ 'ਚ ਨਾ ਕਰੇ ਜਲਦਬਾਜ਼ੀ, ਹੋ ਸਕਦੈ ਖ਼ਤਰਨਾਕ

ਵਾਇਦਾ ਬਾਜ਼ਾਰ ਵਿਚ ਕੱਲ ਦਾ ਹਾਲ
ਕਮਜ਼ੋਰ ਹਾਜ਼ਿਰ ਮੰਗ ਕਾਰਨ ਕਾਰੋਬਾਰੀਆਂ ਨੇ ਆਪਣੇ ਸੌਦਿਆਂ ਦੀ ਕਟਾਈ ਕੀਤੀ, ਜਿਸ ਨਾਲ ਵਾਇਦਾ ਬਾਜ਼ਾਰ ਵਿਚ ਮੰਗਲਵਾਰ ਨੂੰ ਸੋਨਾ 1.61 ਫ਼ੀਸਦੀ ਦੇ ਨੁਕਸਾਨ ਨਾਲ 54,063 ਰੁਪਏ ਪ੍ਰਤੀ 10 ਗ੍ਰਾਮ ਰਹਿ ਗਿਆ। ਮਲਟੀ ਕਮੋਡਿਟੀ ਐਕਸਚੇਂਜ ਵਿਚ ਅਕਤੂਬਰ ਮਹੀਨੇ ਵਿਚ ਡਿਲਿਵਰੀ ਸੋਨਾ ਕੰਟਰੈਕਟ ਦੀ ਕੀਮਤ 883 ਰੁਪਏ ਯਾਨੀ 1.61 ਫ਼ੀਸਦੀ ਦੀ ਗਿਰਾਵਟ ਨਾਲ 54,063 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਇਸ ਵਿਚ 1,623 ਲਾਟ ਲਈ ਕਾਰੋਬਾਰ ਹੋਇਆ। ਦਸੰਬਰ ਮਹੀਨਾ ਵਿਚ ਡਿਲੀਵਰੀ ਵਾਲੇ ਸੋਨੇ ਦੀ ਕੀਮਤ 820 ਰੁਪਏ ਯਾਨੀ 1.49 ਫ਼ੀਸਦੀ ਦੀ ਗਿਰਾਵਟ ਨਾਲ 54,346 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਇਸ ਵਿਚ 1,334 ਲਾਟ ਲਈ ਕਾਰੋਬਾਰ ਹੋਇਆ। ਅੰਤਰਰਾਸ਼ਟਰੀ ਬਾਜ਼ਾਰ ਨਿਊਯਾਰਕ ਵਿਚ ਸੋਨਾ 1.86 ਫ਼ੀਸਦੀ ਦੀ ਗਿਰਾਵਟ ਨਾਲ 2,001.80 ਡਾਲਰ ਪ੍ਰਤੀ ਓਂਸ ਰਹਿ ਗਿਆ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਜੱਦੀ ਜਾਇਦਾਦ 'ਚ ਧੀ ਨੂੰ ਪੁੱਤਰ ਸਮਾਨ ਮਿਲੇਗਾ ਹੱਕ​​​​​​​

ਸਰਾਫਾ ਬਾਜ਼ਾਰ ਵਿਚ ਕੀ ਸੀ ਹਾਲ
ਵਡਮੁੱਲੀਆਂ ਧਾਤਾਂ ਦੀ ਅੰਤਰਰਾਸ਼ਟਰੀ ਕੀਮਤਾਂ ਵਿਚ ਗਿਰਾਵਟ ਦੌਰਾਨ ਦਿੱਲੀ ਸਰਾਫਾ ਬਾਜ਼ਾਰ ਵਿਚ ਮੰਗਲਵਾਰ ਨੂੰ ਸੋਨਾ 1,317 ਰੁਪਏ ਟੁੱਟ ਕੇ 54,763 ਰੁਪਏ ਪ੍ਰਤੀ 10 ਗ੍ਰਾਮ ਰਿਹਾ। ਐਚ.ਡੀ.ਐਫ.ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਬੰਦ ਭਾਅ 56,080 ਰੁਪਏ ਪ੍ਰਤੀ 10 ਗ੍ਰਾਮ ਸੀ। ਚਾਂਦੀ ਵੀ 2,934 ਰੁਪਏ ਦੇ ਨੁਕਸਾਨ ਨਾਲ 73,600 ਰੁਪਏ ਪ੍ਰਤੀ ਕਿੱਲੋਗ੍ਰਾਮ ਰਹਿ ਗਈ ਜੋ ਪਿਛਲੇ ਕਾਰੋਬਾਰੀ ਸੈਸ਼ਨ ਵਿਚ 76,543 ਰੁਪਏ ਪ੍ਰਤੀ ਕਿੱਲੋ 'ਤੇ ਬੰਦ ਹੋਈ ਸੀ। ਐਚ.ਡੀ.ਐਫ.ਸੀ. ਸਕਿਓਰਿਟੀਜ ਦੇ ਸੀਨੀਅਰ ਵਿਸ਼ਲੇਸ਼ਕ (ਜਿੰਸ) ਤਪਨ ਪਟੇਲ ਨੇ ਕਿਹਾ, 'ਰੁਪਏ ਵਿਚ ਸੁਧਾਰ ਆਉਣ ਕਾਰਨ ਸੋਨੇ ਵਿਚ ਤੇਜੀ 'ਤੇ ਕੁੱਝ ਰੋਕ ਲੱਗੀ ਰਹੀ।' ਘਰੇਲੂ ਸ਼ੇਅਰ ਬਾਜ਼ਾਰ ਵਿਚ ਸੁਧਾਰ ਅਤੇ ਡਾਲਰ ਦੇ ਕਮਜੋਰ ਹੋਣ ਨਾਲ ਮੰਗਲਵਾਰ ਨੂੰ ਅਮਰੀਕੀ ਮੁਦਰਾ ਦੇ ਮੁਕਾਬਲੇ ਰੁਪਿਆ 12 ਪੈਸੇ ਸੁਧਰ ਕੇ 74.78 ਰੁਪਏ ਪ੍ਰਤੀ ਡਾਲਰ (ਸ਼ੁਰੂਆਤੀ ਅੰਕੜੇ) 'ਤੇ ਬੰਦ ਹੋਇਆ। ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨਾ ਗਿਰਾਵਟ ਨਾਲ 1,989 ਡਾਲਰ ਪ੍ਰਤੀ ਓਂਸ ਰਹਿ ਗਿਆ ਜਦੋਂ ਕਿ ਚਾਂਦੀ ਦੀ ਕੀਮਤ ਗਿਰਾਵਟ ਨਾਲ 27.90 ਡਾਲਰ ਪ੍ਰਤੀ ਓਂਸ ਰਹਿ ਗਈ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ: 13 ਅਗਸਤ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾ


cherry

Content Editor cherry