ਸੋਨੇ ਦੇ ਮੁੱਲ ''ਚ ਵੱਡਾ ਉਛਾਲ, ਚਾਂਦੀ ਵੀ ਹੋਈ ਇੰਨੀ ਮਹਿੰਗੀ

Tuesday, Jun 09, 2020 - 09:51 PM (IST)

ਸੋਨੇ ਦੇ ਮੁੱਲ ''ਚ ਵੱਡਾ ਉਛਾਲ, ਚਾਂਦੀ ਵੀ ਹੋਈ ਇੰਨੀ ਮਹਿੰਗੀ

ਨਵੀਂ ਦਿੱਲੀ— ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਵਿਚਕਾਰ ਦਿੱਲੀ ਹਾਜ਼ਰ ਸਰਾਫਾ ਬਾਜ਼ਾਰ 'ਚ ਵੀ ਮੰਗਲਵਾਰ ਨੂੰ ਕੀਮਤਾਂ 'ਚ ਤੇਜ਼ੀ ਦਰਜ ਕੀਤੀ ਗਈ।

ਸੋਨਾ 402 ਰੁਪਏ ਦੇ ਉਛਾਲ ਨਾਲ 47,235 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।
ਇਸ ਤੋਂ ਪਿਛਲੇ ਕਾਰੋਬਾਰੀ ਦਿਨ ਸੋਨਾ 46,833 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਉੱਥੇ ਹੀ, ਅੱਜ ਚਾਂਦੀ ਮੰਗ 'ਚ ਵੀ ਤੇਜ਼ੀ ਦੇਖੀ ਗਈ ਅਤੇ ਇਸ ਦੀ ਕੀਮਤ 893 ਰੁਪਏ ਵੱਧ ਕੇ 49,344 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਸੋਮਵਾਰ ਨੂੰ ਚਾਂਦੀ ਦੀ ਕੀਮਤ 48,451 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਓਧਰ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 1,705 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਦੀ ਕੀਮਤ 17.63 ਡਾਲਰ ਪ੍ਰਤੀ ਔਂਸ ਰਹੀ।


author

Sanjeev

Content Editor

Related News