ਸੋਨੇ ਦੀ ਕੀਮਤ 488 ਰੁਪਏ ਟੁੱਟੀ, ਚਾਂਦੀ ''ਚ ਜ਼ੋਰਦਾਰ ਗਿਰਾਵਟ

07/02/2020 8:11:38 PM

ਨਵੀਂ ਦਿੱਲੀ— ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਤੇ ਚਾਂਦੀ ਦੀ ਕੀਮਤ 'ਚ ਗਿਰਾਵਟ ਰਹੀ। ਸੋਨੇ ਦੀ ਕੀਮਤ 488 ਰੁਪਏ ਦੀ ਗਿਰਾਵਟ ਨਾਲ 49,135 ਰੁਪਏ ਪ੍ਰਤੀ ਦਸ ਗ੍ਰਾਮ ਰਹਿ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੋਨੇ ਦੀ ਕੀਮਤ 49,623 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ ਸੀ।

ਉੱਥੇ ਹੀ, ਚਾਂਦੀ ਕੀਮਤ ਵੀ 1,168 ਰੁਪਏ ਦੀ ਗਿਰਾਵਟ ਨਾਲ 50,326 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਪਿਛਲੇ ਦਿਨ ਚਾਂਦੀ 51,494 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।
ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕੋਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਰੁਪਏ ਦੇ ਮੁੱਲ 'ਚ ਸੁਧਾਰ ਆਉਣ ਨਾਲ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਆਈ।'' ਵੀਰਵਾਰ ਨੂੰ ਰੁਪਏ ਦਾ ਮੁੱਲ 56 ਪੈਸੇ ਵੱਧ ਕੇ 75.04 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਕੌਮਾਂਤਰੀ ਬਾਜ਼ਾਰ 'ਚ ਸੋਨਾ 1,769 ਡਾਲਰ ਪ੍ਰਤੀ ਔਂਸ ਅਤੇ ਚਾਂਦੀ 17.90 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੇ।


Sanjeev

Content Editor

Related News