ਸੋਨੇ ''ਚ ਹਲਕੀ ਤੇਜ਼ੀ, ਚਾਂਦੀ ''ਚ 2,300 ਰੁਪਏ ਦੀ ਭਾਰੀ ਗਿਰਾਵਟ

07/30/2020 7:35:09 PM

ਨਵੀਂ ਦਿੱਲੀ— ਰੁਪਏ ਦੀ ਗਿਰਾਵਟ ਵਿਚਕਾਰ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਦੀ ਕੀਮਤ 118 ਰੁਪਏ ਦੀ ਤੇਜ਼ੀ ਨਾਲ 53,860 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ।

ਇਸ ਤੋਂ ਪਿਛਲੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਸੋਨੇ ਦੀ ਬੰਦ ਕੀਮਤ 53,742 ਰੁਪਏ ਪ੍ਰਤੀ ਦਸ ਗ੍ਰਾਮ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਹਾਲਾਂਕਿ, ਚਾਂਦੀ ਦੀ ਕੀਮਤ 2,384 ਰੁਪਏ ਦੀ ਜ਼ੋਰਦਾਰ ਗਿਰਾਵਟ ਨਾਲ 64,100 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਬੁੱਧਵਾਰ ਨੂੰ ਇਹ 66,484 ਰੁਪਏ ਪ੍ਰਤੀ ਕਿਲੋ ਦੀ ਕੀਮਤ 'ਤੇ ਬੰਦ ਹੋਈ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਰੁਪਏ 'ਚ ਗਿਰਾਵਟ ਕਾਰਨ ਦਿੱਲੀ 'ਚ 24 ਕੈਰੇਟ ਸੋਨੇ ਦੀ ਹਾਜ਼ਰ ਕੀਮਤ 'ਚ 118 ਰੁਪਏ ਦੀ ਗਿਰਾਵਟ ਆਈ।'' ਘਰੇਲੂ ਸ਼ੇਅਰ ਬਾਜ਼ਾਰਾਂ 'ਚ ਕਮਜ਼ੋਰੀ ਅਤੇ ਅਮਰੀਕੀ ਡਾਲਰ ਦੇ ਮਜਬੂਤ ਹੋਣ ਨਾਲ ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੀ ਵਟਾਂਦਰਾ ਦਰ 4 ਪੈਸੇ ਦੀ ਗਿਰਾਵਟ ਦਰਜ ਕਰਦੇ ਹੋਏ 74.84 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਈ। ਕੌਮਾਂਤਰੀ ਬਾਜ਼ਾਰ 'ਚ ਸੋਨਾ ਗਿਰਾਵਟ ਦੇ ਰੁਖ਼ ਨਾਲ 1,956 ਡਾਲਰ ਪਤੀ ਔਂਸ 'ਤੇ ਰਿਹਾ, ਜਦੋਂ ਕਿ ਚਾਂਦੀ ਦੀ ਕੀਮਤ 23.50 ਡਾਲਰ ਪ੍ਰਤੀ ਔਂਸ 'ਤੇ ਚੱਲ ਰਹੀ ਸੀ।

Sanjeev

This news is Content Editor Sanjeev