ਸੋਨੇ ਦੀਆਂ ਕੀਮਤਾਂ ''ਚ ਲਗਾਤਾਰ ਵਾਧਾ ਜਾਰੀ, ਚਾਂਦੀ ਦੀਆਂ ਕੀਮਤਾਂ ਵੀ ਭਾਰੀ ਉਛਾਲ
Monday, Mar 10, 2025 - 10:37 AM (IST)

ਨਵੀਂ ਦਿੱਲੀ - ਹਫਤੇ ਦੇ ਪਹਿਲੇ ਦਿਨ ਅੱਜ ਸੋਮਵਾਰ (10 ਮਾਰਚ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ ਹੈ। ਅੱਜ MCX 'ਤੇ ਸੋਨੇ ਦੀ ਕੀਮਤ 0.17 ਫੀਸਦੀ ਵਧ ਕੇ 86,023 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ ਜਦਕਿ ਚਾਂਦੀ ਦੀ ਕੀਮਤ 0.35 ਫੀਸਦੀ ਵਧ ਕੇ 97,537 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਜਾਣੋ EPF ਬੈਲੇਂਸ ਚੈੱਕ ਕਰਨ ਦੇ ਆਸਾਨ ਤਰੀਕੇ, ਨਹੀਂ ਹੋਵੇਗੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ
ਸੋਨਾ 89,000 ਦੇ ਪੱਧਰ ਤੋਂ ਹੇਠਾਂ ਖਿਸਕਿਆ, ਚਾਂਦੀ 500 ਰੁਪਏ ਵਧੀ
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 89,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਹੇਠਾਂ ਖਿਸਕ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਜਧਾਨੀ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਡਿੱਗ ਕੇ 88,900 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਸੋਨੇ 'ਚ ਗਿਰਾਵਟ ਦਾ ਇਹ ਦੂਜਾ ਦਿਨ ਸੀ। ਇਸ ਦੇ ਨਾਲ ਹੀ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਡਿੱਗ ਕੇ 88,500 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ।
ਇਹ ਵੀ ਪੜ੍ਹੋ : SIM Card ਨਾਲ ਜੁੜੀ ਵੱਡੀ ਖ਼ਬਰ, ਮੁਸੀਬਤ 'ਚ ਫਸ ਸਕਦੇ ਹੋ ਤੁਸੀਂ, ਜਾਣੋ ਟੈਲੀਕਾਮ ਦੇ ਨਵੇਂ ਨਿਯਮ
ਵਪਾਰੀਆਂ ਦਾ ਕਹਿਣਾ ਹੈ ਕਿ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਸਥਾਨਕ ਜਿਊਲਰਾਂ ਦੇ ਨਾਲ-ਨਾਲ ਪ੍ਰਚੂਨ ਖਰੀਦਦਾਰਾਂ ਦੀ ਮੰਗ ਘਟਣ ਕਾਰਨ ਆਈ ਹੈ। ਹਾਲਾਂਕਿ ਚਾਂਦੀ ਦੀ ਕੀਮਤ 500 ਰੁਪਏ ਵਧ ਕੇ 99,500 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਇਸ ਨਾਲ ਲਗਾਤਾਰ ਚੌਥੇ ਦਿਨ ਇਸ ਦੀ ਚੜ੍ਹਤ ਜਾਰੀ ਰਹੀ। ਪਿਛਲੇ ਚਾਰ ਸੈਸ਼ਨਾਂ 'ਚ ਚਾਂਦੀ 3,100 ਰੁਪਏ ਵਧੀ ਹੈ।
ਇਹ ਵੀ ਪੜ੍ਹੋ : Ford ਤੋਂ ਬਾਅਦ Volkswagen ਵੀ ਕਰ ਸਕਦੀ ਹੈ ਭਾਰਤ ਤੋਂ ਵਾਪਸੀ, ਜਾਣੋ ਕੀ ਹੈ ਪੂਰਾ ਮਾਮਲਾ
ਇਹ ਵੀ ਪੜ੍ਹੋ : Elon Musk ਨੇ ਕਾਰਾਂ ਦੀ ਵਿਕਰੀ ਵਧਾਉਣ ਲਈ ਦਿੱਤੇ ਸਸਤੀ ਫਾਇਨਾਂਸਿੰਗ ਤੇ ਫਰੀ ਚਾਰਜਿੰਗ ਦੇ ਆਫ਼ਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8