ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਚਾਂਦੀ 'ਚ ਹੋਇਆ ਵਾਧਾ
Tuesday, Jul 11, 2023 - 01:05 PM (IST)

ਬਿਜ਼ਨੈੱਸ ਡੈਸਕ - ਸੋਨੇ ਦੀਆਂ ਕੀਮਤਾਂ 'ਚ ਅੱਜ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਕੀਮਤਾਂ 58 ਹਜ਼ਾਰ ਰੁਪਏ ਦੇ ਆਸ-ਪਾਸ ਬਰਕਰਾਰ ਹਨ। ਬੀਤੇ ਦਿਨ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਸੀ। ਹਾਲਾਂਕਿ ਅੱਜ ਚਾਂਦੀ ਦੀ ਕੀਮਤ 'ਚ ਵਾਧਾ ਹੋਇਆ ਹੈ। MCX ਐਕਸਚੇਂਜ 'ਤੇ ਮੰਗਲਵਾਰ ਦੀ ਸਵੇਰ 4 ਅਗਸਤ, 2023 ਨੂੰ ਡਿਲੀਵਰੀ ਵਾਲਾ ਸੋਨਾ 58600 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਇਹ ਸੋਮਵਾਰ ਸ਼ਾਮ ਨੂੰ 58,689 ਰੁਪਏ 'ਤੇ ਬੰਦ ਹੋਇਆ ਸੀ। ਦੂਜੇ ਪਾਸੇ 5 ਅਕਤੂਬਰ 2023 ਨੂੰ ਡਿਲੀਵਰੀ ਲਈ ਸੋਨਾ 59000 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ ਹੈ। ਪਿਛਲੇ ਸੋਮਵਾਰ ਸ਼ਾਮ ਨੂੰ ਇਹ 59054 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਚਾਂਦੀ ਦੀਆਂ ਕੀਮਤਾਂ 'ਚ ਵਾਧਾ
ਸੋਨੇ 'ਚ ਗਿਰਾਵਟ ਆਉਣ ਤੋਂ ਬਾਅਦ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਮੰਗਲਵਾਰ ਸਵੇਰੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। MCX 'ਤੇ ਮੰਗਲਵਾਰ ਸਵੇਰੇ 5 ਸਤੰਬਰ 2023 ਨੂੰ ਡਿਲੀਵਰੀ ਵਾਲੀ ਚਾਂਦੀ ਦਾ ਭਾਅ 71464 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਿਹਾ। ਦੂਜੇ ਪਾਸੇ 5 ਦਸੰਬਰ, 2023 ਨੂੰ ਡਿਲੀਵਰੀ ਵਾਲੀ ਚਾਂਦੀ ਦੀ ਕੀਮਤ 72773 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਵਾਧੇ ਨਾਲ ਖੁੱਲ੍ਹੀ।
ਸੋਨੇ ਦੀਆਂ ਗਲੋਬਲ ਕੀਮਤਾਂ
ਮੰਗਲਵਾਰ ਸਵੇਰੇ ਸੋਨੇ ਦੀਆਂ ਗਲੋਬਲ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕਾਮੈਕਸ 'ਤੇ ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.16 ਫ਼ੀਸਦੀ ਜਾਂ 3.10 ਡਾਲਰ ਦੇ ਵਾਧੇ ਨਾਲ 1934.10 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ। ਇਸ ਦੇ ਨਾਲ ਸੋਨੇ ਦੀ ਗਲੋਬਲ ਸਪਾਟ ਕੀਮਤ 0.19 ਫ਼ੀਸਦੀ ਜਾਂ 3.57 ਡਾਲਰ ਦੀ ਗਿਰਾਵਟ ਨਾਲ 1928.92 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਹੈ।
ਚਾਂਦੀ ਦੀ ਗਲੋਬਲ ਫਿਊਚਰਜ਼ ਕੀਮਤ
ਕਾਮੈਕਸ 'ਤੇ ਚਾਂਦੀ ਦੀ ਗਲੋਬਲ ਫਿਊਚਰਜ਼ ਕੀਮਤ ਮੰਗਲਵਾਰ ਸਵੇਰੇ ਵਧਦੀ ਨਜ਼ਰ ਆ ਰਹੀ ਹੈ। ਮੰਗਲਵਾਰ ਸਵੇਰੇ ਕਾਮੈਕਸ 'ਤੇ ਚਾਂਦੀ 0.36 ਫ਼ੀਸਦੀ ਜਾਂ 0.09 ਡਾਲਰ ਵੱਧ ਕੇ 23.43 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਗਲੋਬਲ ਸਪਾਟ ਕੀਮਤ ਵੀ ਘਟ ਕੇ 23.24 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।