ਸੋਨੇ 'ਚ ਵੱਡੀ ਗਿਰਾਵਟ, ਹੁਣ ਇੰਨੀ ਰਹਿ ਗਈ 10 ਗ੍ਰਾਮ ਦੀ ਕੀਮਤ

12/14/2020 8:37:42 PM

ਨਵੀਂ ਦਿੱਲੀ— ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਵਿਸ਼ਵ ਪੱਧਰ 'ਤੇ ਕੀਮਤਾਂ 'ਚ ਨਰਮੀ ਦੇ ਮੱਦੇਨਜ਼ਰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 460 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ 629 ਰੁਪਏ ਪ੍ਰਤੀ ਕਿਲੋਗ੍ਰਾਮ ਡਿੱਗ ਗਈ।

ਸੋਨਾ 460 ਰੁਪਏ ਸਸਤਾ ਹੋ ਕੇ 48,371 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ : ਜਿਓ ਦੀ ਸ਼ਿਕਾਇਤ, ਝੂਠ ਫੈਲਾ ਰਹੇ ਵੋਡਾ-IDEA ਤੇ AIRTEL

ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 48,831 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ 629 ਰੁਪਏ ਦੀ ਗਿਰਾਵਟ ਨਾਲ 62,469 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 63,098 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ ਸੀ।

ਇਹ ਵੀ ਪੜ੍ਹੋ- ਹਵਾਈ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਸ਼ਿਕਾਗੋ ਲਈ ਨਾਨ-ਸਟਾਪ ਉਡਾਣਾਂ ਸ਼ੁਰੂ

ਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਦਿੱਲੀ 'ਚ 24 ਕੈਰੇਟ ਸੋਨੇ ਦੀ ਕੀਮਤ 'ਚ 460 ਰੁਪਏ ਗਿਰਾਵਟ ਆਈ, ਜੋ ਸੋਨੇ ਦੀ ਗਲੋਬਲ ਕੀਮਤ 'ਚ ਗਿਰਾਵਟ ਅਤੇ ਰੁਪਏ 'ਚ ਮਜਬੂਤੀ ਨੂੰ ਦਰਸਾਉਂਦੀ ਹੈ।'' ਰੁਪਿਆ 9 ਪੈਸੇ ਦੀ ਮਜਬੂਤੀ ਨਾਲ 73.64 ਪ੍ਰਤੀ ਡਾਲਰ 'ਤੇ ਬੰਦ ਹੋਇਆ। ਕੌਮਾਂਤਰੀ ਬਾਜ਼ਾਰ 'ਚ ਸੋਨਾ ਗਿਰਾਵਟ ਨਾਲ 1,830 ਡਾਲਰ ਪ੍ਰਤੀ ਔਂਸ ਰਹਿ ਗਿਆ, ਜਦੋਂ ਕਿ ਚਾਂਦੀ 23.82 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ।

Sanjeev

This news is Content Editor Sanjeev