ਰਿਕਾਰਡ ਹਾਈ ਮਗਰੋਂ ਸੋਨੇ ਦੀਆਂ ਕੀਮਤਾਂ ''ਚ ਭਾਰੀ ਗਿਰਾਵਟ, ਜਾਣੋ Gold-Silver ਦੇ ਭਾਅ
Monday, Mar 17, 2025 - 10:35 AM (IST)

ਬਿਜ਼ਨੈੱਸ ਡੈਸਕ — ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ (17 ਮਾਰਚ) ਨੂੰ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਰਾਹਤ ਦੀ ਖਬਰ ਹੈ। MCX 'ਤੇ ਦੋਵਾਂ ਧਾਤਾਂ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਖ਼ਬਰ ਲਿਖਣ ਦੇ ਸਮੇਂ ਸੋਨੇ ਦੀ ਕੀਮਤ 0.24 ਫੀਸਦੀ ਡਿੱਗ ਕੇ 87,778 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ, ਜਦਕਿ ਚਾਂਦੀ ਦੀ ਕੀਮਤ 0.31 ਫੀਸਦੀ ਡਿੱਗ ਕੇ 100,428 ਰੁਪਏ ਪ੍ਰਤੀ ਕਿਲੋ 'ਤੇ ਆ ਗਈ।
ਇਹ ਵੀ ਪੜ੍ਹੋ : ਹੁਣ 21 ਹਜ਼ਾਰ ਤਨਖ਼ਾਹ ਨਹੀਂ ਸਗੋਂ ਹਰ ਮਹੀਨੇ ਮਿਲਣਗੇ 62 ਹਜ਼ਾਰ ਰੁਪਏ, 8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ
ਵੀਰਵਾਰ ਨੂੰ ਸੋਨੇ ਦੀ ਕੀਮਤ
ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 600 ਰੁਪਏ ਵਧ ਕੇ 89,450 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਇਹ ਜਾਣਕਾਰੀ ਸਥਾਨਕ ਕਾਰੋਬਾਰੀਆਂ ਨੇ ਦਿੱਤੀ ਹੈ। ਸ਼ੁੱਕਰਵਾਰ ਨੂੰ ਹੋਲੀ ਕਾਰਨ ਬਾਜ਼ਾਰ ਬੰਦ ਰਹੇ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਤੌਰ 'ਤੇ ਭਾਰਤ ਰਹਿਣ ਵਾਲੇ ਸਾਵਧਾਨ! ਜਾਣਾ ਪੈ ਸਕਦੈ ਜੇਲ੍ਹ, ਸਰਕਾਰ ਹੋਈ ਸਖ਼ਤ
ਬੁੱਧਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 88,850 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 600 ਰੁਪਏ ਚੜ੍ਹ ਕੇ 89,050 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਇਹ 88,450 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : FASTag Rules: 1 ਅਪ੍ਰੈਲ ਤੋਂ ਬਦਲਣਗੇ ਨਿਯਮ, ਇਨ੍ਹਾਂ ਵਾਹਨਾਂ ਨੂੰ ਨਹੀਂ ਦੇਣਾ ਪਵੇਗਾ Toll...
ਇਹ ਵੀ ਪੜ੍ਹੋ : 31 ਮਾਰਚ ਤੱਕ ਮੌਕਾ! ਡਾਕਖਾਨੇ ਦੀ ਇਹ ਸਕੀਮ ਹੋਵੇਗੀ ਬੰਦ, ਮਿਲੇਗਾ ਸ਼ਾਨਦਾਰ ਵਿਆਜ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8