ਖ਼ੁਸ਼ਖ਼ਬਰੀ! ਸੋਨੇ ਦੀ ਕੀਮਤ 45 ਹਜ਼ਾਰ ਰੁ: ਦੇ ਨਜ਼ਦੀਕ ਆਈ, ਵੇਖੋ ਕੀਮਤਾਂ

02/19/2021 4:44:07 PM

ਨਵੀਂ ਦਿੱਲੀ- ਸੋਨਾ ਖ਼ਰੀਦਦਾਰਾਂ ਲਈ ਰਾਹਤ ਭਰੀ ਖ਼ਬਰ ਹੈ। ਗਲੋਬਲ ਬਾਜ਼ਾਰਾਂ ਵਿਚ ਬਹੁਮੁੱਲੀ ਧਾਤਾਂ ਦੀ ਕੀਮਤ ਡਿੱਗਣ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਵੀ ਗਿਰਾਵਟ ਦਰਜ ਕੀਤੀ ਗਈ। ਬਜਟ ਵਿਚ ਸੋਨੇ-ਚਾਂਦੀ ਦੀ ਦਰਾਮਦ ਡਿਊਟੀ ਘਟਾਉਣ ਦੀ ਕੀਤੀ ਗਈ ਘੋਸ਼ਣਾ ਅਤੇ ਗਲੋਬਲ ਆਰਥਿਕਤਾ ਵਿਚ ਸੁਧਾਰ ਦੀ ਉਮੀਦ ਸੋਨੇ ਵਿਚ ਤਾਜ਼ਾ ਗਿਰਾਵਟ ਦਾ ਕਾਰਨ ਹੈ।

ਸੋਨੇ ਦੀ ਕੀਮਤ 46 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਤੋਂ ਥੱਲ੍ਹੇ ਆ ਚੁੱਕੀ ਹੈ। ਦਿੱਲੀ ਸਰਾਫਾ ਬਾਜ਼ਾਰ ਵਿਚ 24 ਕੈਰੇਟ ਸੋਨੇ ਦੀ ਕੀਮਤ 239 ਰੁਪਏ ਡਿੱਗ ਕੇ 45,568 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ।

ਇਹ ਵੀ ਪੜ੍ਹੋ- ਪੈਟਰੋਲ-ਡੀਜ਼ਲ ਵਾਹਨਾਂ ਦੀ ਕੀਮਤ ਨੂੰ ਲੈ ਕੇ ਹੋਣ ਜਾ ਰਿਹੈ ਇਹ ਵੱਡਾ ਫ਼ੈਸਲਾ

ਇਸ ਤੋਂ ਪਿਛਲੇ ਕਾਰੋਬਾਰੀ ਦਿਨ ਸੋਨੇ ਦੀ ਕੀਮਤ 45,807 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਚਾਂਦੀ ਦੀ ਕੀਮਤ ਇਸ ਦੌਰਾਨ 723 ਰੁਪਏ ਦੀ ਗਿਰਾਵਟ ਨਾਲ 67,370 ਰੁਪਏ ਪ੍ਰਤੀ ਕਿਲੋ 'ਤੇ ਆ ਗਈ। ਪਿਛਲੇ ਕਾਰੋਬਾਰੀ ਦਿਨ ਚਾਂਦੀ 68,093 ਰੁਪਏ ਪ੍ਰਤੀ ਕਿਲੋ ਸੀ। ਉੱਥੇ ਹੀ ਕੌਮਾਂਤਰੀ ਬਾਜ਼ਾਰ ਵਿਚ ਸੋਨਾ ਗਿਰਾਵਟ ਨਾਲ 1,774 ਡਾਲਰ ਪ੍ਰਤੀ ਔਂਸ 'ਤੇ ਆ ਗਿਆ, ਜਦੋਂ ਕਿ ਚਾਂਦੀ 26.94 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ।

ਇਹ ਵੀ ਪੜ੍ਹੋ- ਹੁਣ ਤੱਕ FASTag ਨਾ ਲਵਾ ਸਕਣ ਵਾਲੇ ਲੋਕਾਂ ਲਈ ਵੱਡੀ ਰਾਹਤ ਭਰੀ ਖ਼ਬਰ

ਸੋਨੇ ਸਸਤਾ ਹੋਣ ਨੂੰ ਲੈ ਕੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


Sanjeev

Content Editor

Related News