62500 ਰੁਪਏ ਤੋਂ ਹੇਠਾਂ ਡਿੱਗੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਅੱਜ ਦੇ ਰੇਟ

Tuesday, Jan 16, 2024 - 12:29 PM (IST)

ਬਿਜ਼ਨੈੱਸ ਡੈਸਕ : ਇਸ ਹਫ਼ਤੇ ਦੇ ਪਹਿਲੇ ਦਿਨ ਵਾਧੇ ਤੋਂ ਬਾਅਦ ਅੱਜ ਦੂਜੇ ਦਿਨ ਸੋਨੇ ਅਤੇ ਚਾਂਦੀ ਦੀ ਸ਼ੁਰੂਆਤ ਸੁਸਤ ਰਹੀ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਗਿਰਾਵਟ ਨਾਲ ਖੁੱਲ੍ਹੀਆਂ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਵਾਇਦਾ ਕੀਮਤ 62,466 ਰੁਪਏ ਅਤੇ ਚਾਂਦੀ ਦੀ ਵਾਇਦਾ ਕੀਮਤ 72,385 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ ਦੀ ਸ਼ੁਰੂਆਤ ਤੇਜ਼ ਰਹੀ ਪਰ ਬਾਅਦ 'ਚ ਚਾਂਦੀ ਦੀਆਂ ਕੀਮਤਾਂ 'ਚ ਸੁਸਤੀ ਆ ਗਈ।

ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ

ਸੋਨੇ ਦਾ ਵਾਇਦਾ ਭਾਅ
MCX 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਠੇਕਾ ਅੱਜ 98 ਰੁਪਏ ਦੀ ਗਿਰਾਵਟ ਨਾਲ 62,461 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਸੋਨਾ 62,466 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 62,491 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 62,443 ਰੁਪਏ 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਨਾਲ ਦੇਸ਼ ਦੀ ਆਰਥਿਕਤਾ ਨੂੰ ਲੱਗਣਗੇ ਖੰਭ, 1 ਲੱਖ ਕਰੋੜ ਦਾ ਹੋਵੇਗਾ ਕਾਰੋਬਾਰ

ਚਾਂਦੀ ਦੇ ਵਾਇਦਾ ਭਾਅ
MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 156 ਰੁਪਏ ਦੀ ਗਿਰਾਵਟ ਨਾਲ 72,471 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਚਾਂਦੀ 72,385 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,479 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 72,385 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। 

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)

ਕੌਮਾਂਤਰੀ ਬਾਜ਼ਾਰ 'ਚ ਸੋਨਾ ਤੇਜ਼, ਚਾਂਦੀ ਸੁਸਤ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ ਪਰ ਬਾਅਦ 'ਚ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਕਾਮੈਕਸ 'ਤੇ ਸੋਨਾ 2,053.39 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,051.60 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 1.20 ਡਾਲਰ ਦੇ ਵਾਧੇ ਨਾਲ 2,052.80 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 23.35 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 23.32 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.06 ਡਾਲਰ ਦੇ ਵਾਧੇ ਨਾਲ 23.26 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News