ਸੋਨਾ ਦੀਆਂ ਕੀਮਤਾਂ ਵਧੀਆਂ, ਚਾਂਦੀ ਵੀ 905 ਰੁਪਏ ਚੜ੍ਹੀ

09/30/2022 5:03:41 PM

ਨਵੀਂ ਦਿੱਲੀ (ਭਾਸ਼ਾ) - ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਆਉਣ ਨਾਲ ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 406 ਰੁਪਏ ਵਧ ਕੇ 50,722 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ।

ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ ਕੀਮਤੀ ਧਾਤੂ 50,316 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ।

ਚਾਂਦੀ ਵੀ 905 ਰੁਪਏ ਚੜ੍ਹ ਕੇ 57,436 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 56,531 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ।

ਐਚਡੀਐਫਸੀ ਸਕਿਓਰਿਟੀਜ਼ ਦੇ ਰਿਸਰਚ ਐਨਾਲਿਸਟ ਦਿਲੀਪ ਪਰਮਾਰ ਨੇ ਕਿਹਾ ਕਿ ਕਾਮੈਕਸ 'ਚ ਸਪਾਟ ਗੋਲਡ ਦੀਆਂ ਕੀਮਤਾਂ ਦੇ ਨਾਲ-ਨਾਲ ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ ਲਗਾਤਾਰ ਦੂਜੇ ਦਿਨ ਵਧੀਆਂ।

ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 1,671.33 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਦੀ ਕੀਮਤ 19.15 ਡਾਲਰ ਪ੍ਰਤੀ ਔਂਸ ਰਹੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

Harinder Kaur

This news is Content Editor Harinder Kaur