ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਉੱਚ ਪੱਧਰ 'ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਚਮਕੀ

Monday, Apr 01, 2024 - 06:42 PM (IST)

ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਉੱਚ ਪੱਧਰ 'ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਚਮਕੀ

ਬਿਜ਼ਨੈੱਸ ਡੈਸਕ : ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੋਨੇ ਦੇ ਫਿਊਚਰਜ਼ ਦੀ ਕੀਮਤ ਨੇ ਅੱਜ ਨਵਾਂ ਰਿਕਾਰਡ ਬਣਾਇਆ ਅਤੇ ਇਹ 69,487 ਰੁਪਏ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ। ਚਾਂਦੀ ਦੀ ਫਿਊਚਰ ਕੀਮਤ ਅੱਜ 75,600 ਨੂੰ ਪਾਰ ਕਰ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਐੱਚ.ਡੀ.ਐੱਫ.ਸੀ. ਸਕਿਓਰਿਟੀ 'ਚ ਕਮੋਡਿਟੀ ਅਤੇ ਕਰੰਸੀ ਦੇ ਮੁਖੀ ਅਨੁਜ ਗੁਪਤਾ ਦਾ ਕਹਿਣਾ ਹੈ ਕਿ ਅਮਰੀਕਾ ਦੇ ਸੈਂਟਰਲ ਬੈਂਕ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਘਟਾਉਣ ਦੀਆਂ ਖ਼ਬਰਾਂ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ਵਧ ਰਹੀਆਂ ਹਨ।

ਇਹ ਵੀ ਪੜ੍ਹੋ - ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਵੱਡੀ ਰਾਹਤ, ਨਹੀਂ ਵਧੇਗਾ ਟੋਲ ਟੈਕਸ ਤੇ ਬੱਸਾਂ ਦਾ ਕਿਰਾਇਆ

ਸੋਨੇ ਦੀਆਂ ਫਿਊਚਰਜ਼ ਕੀਮਤਾਂ ਉੱਚ ਪੱਧਰ 'ਤੇ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਅਪ੍ਰੈਲ ਠੇਕਾ ਅੱਜ 1,022 ਰੁਪਏ ਦੇ ਵਾਧੇ ਨਾਲ 68,699 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਤੱਕ ਇਹ ਠੇਕਾ 1,215 ਰੁਪਏ ਦੇ ਵਾਧੇ ਨਾਲ 68,892 ਰੁਪਏ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਸ ਨੇ 69,487 ਰੁਪਏ ਦੇ ਭਾਅ ਨਾਲ ਦਿਨ ਦਾ ਉੱਚ ਪੱਧਰ ਅਤੇ 68,699 ਰੁਪਏ ਦੇ ਭਾਅ ਨਾਲ ਦਿਨ ਦਾ ਹੇਠਲਾ ਪੱਧਰ ਛੂ ਲਿਆ। ਸੋਨਾ ਦਾ ਵਾਇਦਾ ਭਾਅ ਅੱਜ 69,487 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਿਆ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਚਾਂਦੀ ਦੀ ਚਮਕ
MCX 'ਤੇ ਚਾਂਦੀ ਦਾ ਬੈਂਚਮਾਰਕ ਮਈ ਠੇਕਾ ਅੱਜ 402 ਰੁਪਏ ਦੇ ਵਾਧੇ ਨਾਲ 75,450 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਤੱਕ ਇਹ ਠੇਕਾ 622 ਰੁਪਏ ਦੇ ਵਾਧੇ ਨਾਲ 75,670 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਸ ਨੇ 75,698 ਰੁਪਏ ਦੇ ਭਾਅ ਨਾਲ ਦਿਨ ਦੇ ਉੱਚੇ ਪੱਧਰ ਅਤੇ 75,450 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ ਨਾਲ ਦਿਨ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ। ਪਿਛਲੇ ਸਾਲ ਦਸੰਬਰ ਮਹੀਨੇ ਚਾਂਦੀ ਦੀ ਕੀਮਤ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਦੇਖਿਆ ਜਾ ਰਿਹਾ ਹੈ। ਕਾਮੈਕਸ 'ਤੇ ਸੋਨਾ 2,259.20 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,238.40 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 45.70 ਡਾਲਰ ਦੇ ਵਾਧੇ ਨਾਲ 2,284.10 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਲਿਖਣ ਲਿਖੇ ਜਾਣ ਦੇ ਸਮੇਂ ਇਹ 2,280 ਡਾਲਰ ਦੇ ਭਾਅ 'ਤੇ ਆਪਣੇ ਉੱਚੇ ਪੱਧਰ ਨੂੰ ਛੂਹ ਗਿਆ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਭਾਅ 25.14 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 24.91 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.42 ਡਾਲਰ ਦੇ ਵਾਧੇ ਨਾਲ 25.34 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਵਧੇਗੀ ਹੋਮ ਲੋਨ ਦੀ EMI ਜਾਂ ਘੱਟ ਵਿਆਜ ’ਤੇ ਮਿਲੇਗਾ ਕਾਰ ਲੋਨ, RBI ਜਲਦ ਲੈ ਸਕਦਾ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News