ਸੋਨੇ ਦੀਆਂ ਕੀਮਤਾਂ ਨੇ ਬਣਾਇਆ ਰਿਕਾਰਡ, 50,000 ਦੇ ਪਾਰ ਪੁੱਜਾ ਸੋਨਾ

06/25/2020 5:42:20 PM

ਨਵੀਂ ਦਿੱਲੀ : ਕੋਰੋਨਾ ਵਾਇਰਸ ਮਹਾਮਾਰੀ ਨਾਲ ਪੈਦਾ ਹੋਏ ਹਾਲਾਤ ਦਾ ਸਭ ਤੋਂ ਜ਼ਿਆਦਾ ਅਸਰ ਸੋਨੇ ਵਿਚ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਪਹਿਲੀ ਵਾਰ ਸੋਨੇ ਦੀਆਂ ਕੀਮਤ 50 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ। ਸੋਨੇ ਦੀਆਂ ਕੀਮਤਾਂ ਵਿਚ ਇਹ ਰਿਕਾਰਡ ਤੇਜ਼ੀ ਵਿਦੇਸ਼ ਬਾਜ਼ਾਰਾਂ ਵਿਚ ਦਿਖ ਰਹੀ ਤੇਜ਼ੀ ਤੋਂ ਬਾਅਦ ਸਾਹਮਣੇ ਆਈ ਹੈ। ਸੋਨਾ ਇਸ ਸਮੇਂ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ, ਜਿਸ ਦੇ ਚਲਦੇ ਸੋਨੇ ਦੀਆਂ ਕੀਮਤਾਂ ਵਿਚ ਲਾਗਾਤਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਬਾਜ਼ਾਰ ਵਿਚ ਵੀ ਸੋਨੇ ਦੀ ਡਿਮਾਂਡ ਵਿਚ ਤੇਜ਼ੀ ਆਈ ਹੈ, ਜਿਸ ਦਾ ਅਸਰ ਭਾਰਤੀ ਬਾਜ਼ਾਰ 'ਤੇ ਸਿੱਧਾ-ਸਿੱਧਾ ਦੇਖਣ ਨੂੰ ਮਿਲ ਰਿਹਾ ਹੈ।

ਲੰਡਨ, ਨਿਊਯਾਰਕ ਅਤੇ ਸਵਿਟਜ਼ਰਲੈਂਡ ਦੇ ਬਾਜ਼ਾਰਾਂ ਵਿਚ ਸੋਨੇ ਦੀ ਟ੍ਰੇਂਡਿੰਗ ਵਿਚ ਤੇਜ਼ੀ ਦੇਖਣ ਨੂੰ ਮਿਲੀ ਹੈ, ਜਿਸ ਦੇ ਚੱਲਦੇ ਸੋਨੇ ਦੀਆਂ ਕੀਮਤਾਂ ਰਿਕਾਰਡ ਉਚਾਈ 'ਤੇ ਪਹੁੰਚ ਗਈਆਂ ਹਨ। ਦਿੱਲੀ ਵਿਚ 10 ਗ੍ਰਾਮ ਸੋਨੇ ਦਾ ਮੁੱਲ 50,405 ਰੁਪਏ ਦਰਜ ਕੀਤਾ ਗਿਆ ਹੈ।

ਦਿੱਲੀ ਦੇ ਸਾਰਾਫਾ ਬਾਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਵੀਰਵਾਰ ਨੂੰ ਨਰਮੀ ਦੇਖਣ ਨੂੰ ਮਿਲੀ। ਫਿਲਹਾਲ ਇਥੇ 24 ਕੈਟੇਟ ਸੋਨੇ ਦਾ ਮੁੱਲ 49,700 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤਾ ਗਿਆ। ਦੇਸ਼ ਦੇ ਸਰਾਫਾ ਬਾਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ 24 ਕੈਰੇਟ ਸੋਨਾ 48,575 ਰੁਪਏ 'ਤੇ ਟਰੈਂਡ ਕਰ ਰਿਹਾ ਹੈ। ਹਾਲਾਂਕਿ ਬੁੱਧਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ ਸੋਨੇ ਦਾ ਮੁੱਲ 49,352 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਸੀ।


cherry

Content Editor

Related News