ਚਾਂਦੀ 'ਚ 2 ਹਜ਼ਾਰ ਰੁਪਏ ਤੋਂ ਵੱਧ ਦਾ ਭਾਰੀ ਉਛਾਲ, ਸੋਨਾ ਵੀ ਮਹਿੰਗਾ

Friday, Jul 31, 2020 - 07:56 PM (IST)

ਚਾਂਦੀ 'ਚ 2 ਹਜ਼ਾਰ ਰੁਪਏ ਤੋਂ ਵੱਧ ਦਾ ਭਾਰੀ ਉਛਾਲ, ਸੋਨਾ ਵੀ ਮਹਿੰਗਾ

ਨਵੀਂ ਦਿੱਲੀ— ਬਹੁਮੁੱਲੀ ਧਾਤਾਂ ਦੀਆਂ ਕੌਮਾਂਤਰੀ ਕੀਮਤਾਂ 'ਚ ਤੇਜ਼ੀ ਤੋਂ ਪਿੱਛੋਂ ਦਿੱਲੀ ਸਰਾਫਾ ਬਾਜ਼ਾਰ 'ਚ ਵੀ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 687 ਰੁਪਏ ਅਤੇ ਚਾਂਦੀ ਦੀ ਕੀਮਤ 2,800 ਰੁਪਏ ਤੋਂ ਜ਼ਿਆਦਾ ਵੱਧ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 687 ਰੁਪਏ ਵੱਧ ਕੇ 54,538 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਇਸ ਤੋਂ ਪਿਛਲੇ ਕਾਰੋਬਾਰੀ ਦਿਨ ਇਸ ਦੀ ਕੀਮਤ 53,851 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ ਸੀ।

ਉੱਥੇ ਹੀ, ਚਾਂਦੀ ਨੇ 2,854 ਰੁਪਏ ਦਾ ਭਾਰੀ ਉਛਾਲ ਦਰਜ ਕੀਤੀ, ਜਿਸ ਮਗਰੋਂ ਇਸ ਦੀ ਕੀਮਤ 65,910 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਵੀਵਰਾਰ ਨੂੰ ਚਾਂਦੀ 63,056 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਉੱਚ ਵਿਸ਼ਲੇਸ਼ਕ (ਜਿਣਸ) ਤਪਨ ਪਟੇਲ ਨੇ ਕਿਹਾ, ''ਕੌਮਾਂਤਰੀ ਕੀਮਤਾਂ 'ਚ ਸੁਧਾਰ ਨਾਲ ਦਿੱਲੀ 'ਚ 24 ਕੈਰੇਟ ਸੋਨੇ ਦੀ ਹਾਜ਼ਰ ਕੀਮਤ ਦੀ ਮਜਬੂਤ ਸ਼ੁਰੂਆਤ ਹੋਈ ਅਤੇ ਇਸ 'ਚ 687 ਰੁਪਏ ਦੀ ਤੇਜ਼ੀ ਆਈ।'' ਘਰੇਲੂ ਸ਼ੇਅਰ ਬਾਜ਼ਾਰਾਂ 'ਚ ਕਮਜ਼ੋਰੀ ਅਤੇ ਅਮਰੀਕੀ ਡਾਲਰ ਦੇ ਮਜਬੂਤ ਹੋਣ ਨਾਲ ਵੀਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੀ ਵਟਾਂਦਰਾ ਦਰ 4 ਪੈਸੇ ਦੀ ਗਿਰਾਵਟ ਨਾਲ 74.81 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਈ।

ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 1,976 ਡਾਲਰ ਪ੍ਰਤੀ ਔਂਸ ਅਤੇ ਚਾਂਦੀ 24 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਖਰਾਬ ਆਰਥਿਕ ਅੰਕੜੇ ਸਾਹਮਣੇ ਆਉਣ ਤੋਂ ਪਿੱਛੋਂ ਆਰਥਿਕ ਵਾਧਾ ਦਰ ਸੁਸਤ ਰਹਿਣ ਨੂੰ ਲੈ ਕੇ ਚਿੰਤਾਵਾਂ ਵਧਣ ਕਾਰਨ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਦਾ ਰੁਖ਼ ਰਿਹਾ।


author

Sanjeev

Content Editor

Related News