ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਉਛਾਲ, ਜਾਣੋ ਕੀ ਹਨ ਤਾਜ਼ਾ ਰੇਟ

Thursday, Sep 10, 2020 - 05:11 PM (IST)

ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਉਛਾਲ, ਜਾਣੋ ਕੀ ਹਨ ਤਾਜ਼ਾ ਰੇਟ

ਨਵੀਂ ਦਿੱਲੀ— ਸੋਨਾ ਫਿਲਹਾਲ ਸਸਤਾ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਸ 'ਚ ਜਲਦ ਕੋਈ ਵੱਡੀ ਗਿਰਾਵਟ ਦਾ ਵੀ ਅੰਦਾਜ਼ਾ ਲਾਉਣਾ ਮੁਸ਼ਕਲ ਲੱਗ ਰਿਹਾ ਹੈ। ਦਿੱਲੀ ਸਰਾਫ਼ਾ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦਰਜ ਕੀਤੀ ਗਈ। ਸੋਨੇ ਦੀ ਕੀਮਤ 287 ਰੁਪਏ ਤੇ ਚਾਂਦੀ ਦੀ 875 ਰੁਪਏ ਚੜ੍ਹ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

 

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਨਾ ਦੀ ਕੀਮਤ 52,391 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ, ਜੋ ਪਿਛਲੇ ਸੈਸ਼ਨ 'ਚ 52,104 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਸੀ।

ਉੱਥੇ ਹੀ, ਚਾਂਦੀ 875 ਰੁਪਏ ਦੀ ਵੱਡੀ ਛਲਾਂਗ ਲਾ ਕੇ 69,950 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਤੋਂ ਪਿਛਲੇ ਸੈਸ਼ਨ 'ਚ ਚਾਂਦੀ ਦੀ ਕੀਮਤ 69,075 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ ਮਾਮੂਲੀ ਘੱਟ ਕੇ 1,944 ਡਾਲਰ ਪ੍ਰਤੀ ਔਂਸ ਰਹੀ, ਜਦੋਂ ਕਿ ਚਾਂਦੀ 26.95 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ ਕਿ, ''ਬਾਜ਼ਾਰ ਯੂਰਪੀ ਕੇਂਦਰੀ ਬੈਂਕ ਦੀ ਮਾਨਿਟਰੀ ਪਾਲਿਸੀ ਦੀ ਉਡੀਕ 'ਚ ਹੈ, ਜਿਸ ਦੇ ਮੱਦੇਨਜ਼ਰ ਸੋਨੇ ਦੀਆਂ ਕੀਮਤਾਂ ਸੀਮਤ ਦਾਇਰੇ 'ਚ ਰਹੀਆਂ।''


author

Sanjeev

Content Editor

Related News