ਅਕਸ਼ੈ ਤ੍ਰਿਤੀਆ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਉਛਾਲ, 51 ਹਜ਼ਾਰ ਤੋਂ ਪਾਰ ਪਹੁੰਚਿਆ Gold

Friday, Apr 29, 2022 - 06:12 PM (IST)

ਨਵੀਂ ਦਿੱਲੀ - ਅਕਸ਼ੈ ਤ੍ਰਿਤੀਆ ਦਾ ਤਿਉਹਾਰ ਇਸ ਸਾਲ 3 ਮਈ ਮੰਗਲਵਾਰ ਨੂੰ ਮਨਾਇਆ ਜਾਵੇਗਾ। ਅਕਸ਼ੈ ਤ੍ਰਿਤੀਆ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸ਼ੁੱਕਰਵਾਰ ਨੂੰ ਸੋਨਾ 0.59 ਫੀਸਦੀ ਵਧ ਕੇ 51,565 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ, ਜਦਕਿ ਚਾਂਦੀ 0.44 ਫੀਸਦੀ ਵਧ ਕੇ 64,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।

ਗਲੋਬਲ ਮਾਰਕੀਟ ਵਿਚ ਆਇਆ ਉਛਾਲ

ਅੱਜ ਵਿਸ਼ਵ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਦਾ ਰੁਖ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕੀ ਟ੍ਰੇਜਰੀ ਯੀਲਡ ਵਿੱਚ ਗਿਰਾਵਟ ਕਾਰਨ ਅੱਜ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ। ਇੱਕ ਦਿਨ ਪਹਿਲਾਂ ਤੱਕ 1,900 ਡਾਲਰ ਤੋਂ ਹੇਠਾਂ ਵਪਾਰ ਕਰ ਰਹੀ ਸੋਨੇ ਦੀ ਕੀਮਤ ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹ ਗਈ। ਅਮਰੀਕੀ ਬਾਜ਼ਾਰ 'ਚ ਸੋਨੇ ਦੀ ਹਾਜ਼ਿਰ ਕੀਮਤ 0.63 ਫੀਸਦੀ ਵਧ ਕੇ 1,907.51 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਇਸੇ ਤਰ੍ਹਾਂ ਵਿਸ਼ਵ ਬਾਜ਼ਾਰ 'ਚ ਚਾਂਦੀ ਦੀਆਂ ਕੀਮਤਾਂ 'ਚ ਵੀ ਤੇਜ਼ੀ ਆਈ ਹੈ। ਅੱਜ ਸਵੇਰੇ ਚਾਂਦੀ ਦੀ ਕੀਮਤ 1.09 ਫੀਸਦੀ ਵਧ ਕੇ 23.43 ਡਾਲਰ ਪ੍ਰਤੀ ਔਂਸ ਹੋ ਗਈ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਸੰਕਟ ਅਤੇ ਮਹਿੰਗਾਈ ਨੇ 34 ਫੀਸਦੀ ਵਧਾਈ ਸੋਨੇ ਦੀ ਮੰਗ, ਨਿਵੇਸ਼ਕਾਂ ਨੇ ਖਰੀਦਿਆ 3 ਸਾਲਾਂ ਦਾ ਸਭ ਤੋਂ ਵੱਧ

ਕੀਮਤਾਂ ਹੋਰ ਵੀ ਵਧਣਗੀਆਂ, ਜਾ ਸਕਦੀਆਂ 60 ਹਜ਼ਾਰ ਤੋਂ ਪਾਰ 

ਕਮੋਡਿਟੀ ਮਾਹਰ ਅਜੇ ਕੇਡੀਆ ਦਾ ਕਹਿਣਾ ਹੈ ਕਿ ਪਿਛਲੇ ਕੁਝ ਸੈਸ਼ਨਾਂ 'ਚ ਗਿਰਾਵਟ ਤੋਂ ਬਾਅਦ ਹੁਣ ਸੋਨੇ ਦੀਆਂ ਕੀਮਤਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਕਾਰਨ ਵਿਸ਼ਵ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਲਗਾਤਾਰ ਉਤਾਰ-ਚੜਾਅ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਇਸ ਸੰਕਟ ਦਾ ਜਲਦੀ ਹੱਲ ਨਾ ਨਿਕਲਿਆ ਤਾਂ ਭਾਰਤੀ ਬਾਜ਼ਾਰ 'ਚ ਸੋਨਾ 60 ਹਜ਼ਾਰ ਦੇ ਪੱਧਰ ਨੂੰ ਪਾਰ ਕਰ ਜਾਵੇਗਾ। ਹਾਲਾਂਕਿ ਜੰਗ ਖਤਮ ਹੋਣ ਤੋਂ ਬਾਅਦ ਵੀ ਰੂਸ 'ਤੇ ਪਾਬੰਦੀਆਂ ਦਾ ਅਸਰ ਲੰਬੇ ਸਮੇਂ ਤੱਕ ਬਣਿਆ ਰਹੇਗਾ। ਅਜਿਹੇ 'ਚ ਜੇਕਰ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਆਉਂਦੀ ਵੀ ਹੈ ਤਾਂ ਇਸ ਦੇ ਭਾਅ 50 ਹਜ਼ਾਰ ਪ੍ਰਤੀ 10 ਗ੍ਰਾਮ ਤੋਂ ਹੇਠਾਂ ਨਹੀਂ ਜਾਣਗੇ।

ਇਹ ਵੀ ਪੜ੍ਹੋ : Twitter ਤੋਂ ਬਾਅਦ 'ਹੁਣ ਕੋਕਾ ਕੋਲਾ ਦੀ ਵਾਰੀ'... Elon Musk ਦਾ ਨਵਾਂ ਟਵੀਟ ਆਇਆ ਸੁਰਖੀਆਂ 'ਚ

ਆਪਣੇ ਸ਼ਹਿਰ ਵਿਚ ਜਾਰੀ ਸੋਨੇ ਦੀਆਂ ਕੀਮਤਾਂ ਦੀ ਇਸ ਤਰ੍ਹਾਂ ਲਵੋ ਜਾਣਕਾਰੀ

ਐਕਸਾਈਜ਼ ਡਿਊਟੀ, ਰਾਜ ਦੇ ਟੈਕਸਾਂ ਅਤੇ ਮੇਕਿੰਗ ਚਾਰਜਿਜ਼ ਕਾਰਨ ਸੋਨੇ ਦੇ ਗਹਿਣਿਆਂ ਦੀ ਕੀਮਤ ਦੇਸ਼ ਭਰ ਦੇ ਹਰੇਕ ਸੂਬੇ ਵਿੱਚ ਵੱਖ-ਵੱਖ ਹੁੰਦੀ ਹੈ। ਤੁਸੀਂ ਮੋਬਾਈਲ 'ਤੇ ਆਪਣੇ ਸ਼ਹਿਰ ਦੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਅਨੁਸਾਰ ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਆਪਣੇ ਸ਼ਹਿਰ ਵਿਚ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ। ਇਸ ਤਰ੍ਹਾਂ ਤੁਸੀਂ ਘਰ ਬੈਠੇ ਹੀ ਜਾਣ ਸਕੋਗੇ ਸੋਨੇ ਦਾ ਤਾਜ਼ਾ ਰੇਟ।

ਇਹ ਵੀ ਪੜ੍ਹੋ : ਅਰਥਸ਼ਾਸਤਰੀ ਕ੍ਰਿਸ ਜਾਨਸ ਦੀ ਚਿਤਾਵਨੀ, ਅਗਲੇ 5 ਮਹੀਨਿਆਂ ’ਚ ਦੁੱਗਣੀਆਂ ਹੋ ਸਕਦੀਆਂ ਹਨ ਈਂਧਨ ਦੀਆਂ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
':


 


Harinder Kaur

Content Editor

Related News