1,013 ਰੁ: ਮਹਿੰਗੀ ਹੋਈ ਚਾਂਦੀ, ਸੋਨੇ ਲਈ ਹੁਣ ਇੰਨੀ ਜੇਬ ਹੋਵੇਗੀ ਢਿੱਲੀ

09/15/2020 5:19:18 PM

ਨਵੀਂ ਦਿੱਲੀ— ਰੁਪਏ 'ਚ ਗਿਰਾਵਟ ਤੇ ਵਿਦੇਸ਼ੀ ਬਾਜ਼ਾਰ 'ਚ ਬਹੁਮੁੱਲੀ ਪੀਲੀ ਧਾਤ ਦੀ ਕੀਮਤ 'ਚ ਤੇਜ਼ੀ ਦੀ ਵਜ੍ਹਾ ਨਾਲ ਮੰਗਲਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਵੀ ਸੋਨੇ ਦੀ ਕੀਮਤ 422 ਰੁਪਏ ਵੱਧ ਕੇ 53,019 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ।

ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 52,597 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਉੱਥੇ ਹੀ, ਸੋਨੇ ਦੀ ਤਰ੍ਹਾਂ ਚਾਂਦੀ 'ਚ ਵੀ ਖਰੀਦਦਾਰੀ ਦੇਖਣ ਨੂੰ ਮਿਲੀ। ਚਾਂਦੀ 1,013 ਰੁਪਏ ਦੀ ਵੱਡੀ ਛਲਾਂਗ ਲਾ ਕੇ 70,743 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ, ਜੋ ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ 69,730 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਦਿੱਲੀ 'ਚ 24 ਕੈਰੇਟ ਸੋਨੇ ਦੀ ਕੀਮਤ 422 ਰੁਪਏ ਚੜ੍ਹ ਗਈ। ਰੁਪਏ 'ਚ ਕਮਜ਼ੋਰੀ ਦੇ ਰੁਖ਼ ਅਤੇ ਕੌਮਾਂਤਰੀ ਬਾਜ਼ਾਰਾਂ 'ਚ ਤੇਜ਼ੀ ਨਾਲ ਇੱਥੇ ਵੀ ਸੋਨੇ 'ਚ ਧਾਰਨਾ ਮਜਬੂਤ ਰਹੀ।''

ਇੰਟਰਬੈਂਕ ਵਿਦੇਸ਼ੀ ਕਰੰਸੀ ਵਟਾਂਦਰਾ ਬਾਜ਼ਾਰ 'ਚ ਭਾਰਤੀ ਕਰੰਸੀ ਮੰਗਲਵਾਰ ਨੂੰ 16 ਪੈਸੇ ਦੇ ਨੁਕਸਾਨ ਨਾਲ 73.64 ਪ੍ਰਤੀ ਡਾਲਰ 'ਤੇ ਰਹੀ। ਉੱਥੇ ਹੀ, ਕੌਮਾਂਤਰੀ ਬਾਜ਼ਾਰ 'ਚ ਸੋਨਾ ਬੜ੍ਹਤ ਨਾਲ 1,963 ਡਾਲਰ ਪ੍ਰਤੀ ਔਂਸ 'ਤੇ ਸੀ। ਚਾਂਦੀ 27.31 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।


Sanjeev

Content Editor

Related News