ਸੋਨੇ ਦੀ ਕੀਮਤ ''ਚ ਉਛਾਲ, ਚਾਂਦੀ ਨੇ ਲਾਈ 1,100 ਰੁਪਏ ਦੀ ਛਲਾਂਗ, ਜਾਣੋ ਮੁੱਲ

01/11/2021 11:37:47 PM

ਨਵੀਂ ਦਿੱਲੀ- ਗਲੋਬਲ ਬਾਜ਼ਾਰ ਵਿਚ ਬਹੁਮੱਲੀ ਧਾਤਾਂ ਦੀ ਕੀਮਤ ਵਿਚ ਤੇਜ਼ੀ ਅਤੇ ਰੁਪਏ ਦੇ ਮੁੱਲ ਵਿਚ ਡਾਲਰ ਦੇ ਮੁਕਾਬਲੇ ਗਿਰਾਵਟ ਕਾਰਨ ਦਿੱਲੀ ਸਰਾਫਾ ਬਾਜ਼ਾਰ ਵਿਚ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਦਰਜ ਹੋਈ।  ਸੋਮਵਾਰ ਨੂੰ ਸੋਨੇ ਦੀ ਕੀਮਤ 389 ਰੁਪਏ ਵੱਧ ਕੇ 48,866 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨੇ ਦੀ ਕੀਮਤ 48,477 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ ਸੀ। ਉੱਥੇ ਹੀ, ਚਾਂਦੀ ਦੀ ਕੀਮਤ ਵੀ ਇਸ ਦੌਰਾਨ 1,137 ਰੁਪਏ ਦੀ ਛਲਾਂਗ ਲਾ ਕੇ 64,726 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਪਿਛਲੇ ਸੈਸ਼ਨ ਵਿਚ ਚਾਂਦੀ 63,589 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਸੋਮਵਾਰ ਨੂੰ ਕਾਰੋਬਾਰ ਦੌਰਾਨ ਰੁਪਏ ਵਿਚ 24 ਪੈਸੇ ਦੀ ਗਿਰਾਵਟ ਦੇਖੀ ਗਈ ਅਤੇ ਇਸ ਦਾ ਮੁੱਲ 73.48 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ ਸੀ।

ਕੌਮਾਂਤਰੀ ਬਾਜ਼ਾਰ ਵਿਚ ਸੋਨਾ ਤੇਜ਼ੀ ਦਰਜ ਕਰਕੇ 1,853 ਡਾਲਰ ਪ੍ਰਤੀ ਔਂਸ 'ਤੇ ਸੀ, ਜਦੋਂ ਕਿ ਚਾਂਦੀ 25.14 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ। ਉੱਥੇ ਹੀ, ਇਸ ਦੌਰਾਨ ਐੱਮ. ਸੀ. ਐਕਸ. 'ਤੇ ਵਾਇਦਾ ਸੋਨੇ ਦੀ ਕੀਮਤ 288 ਰੁਪਏ ਵੱਧ ਕੇ 49,255 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਅਤੇ ਚਾਂਦੀ 1,053 ਰੁਪਏ ਦੀ ਤੇਜ਼ੀ ਨਾਲ 65,284 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਦੇਖਣ ਨੂੰ ਮਿਲੀ। ਹਾਲਾਂਕਿ, ਦੱਸ ਦੇਈਏ ਕਿ ਵਾਇਦਾ ਬਾਜ਼ਾਰ ਵਿਚ ਸੋਨੇ ਦੀ ਕੀਮਤ ਪਿਛਲੇ ਮੰਗਲਵਾਰ ਦਰਜ ਹੋਈ 51,800 ਰੁਪਏ ਨਾਲੋਂ ਘੱਟ ਹੈ ਅਤੇ ਪਿਛਲੇ ਸਾਲ ਅਗਸਤ ਵਿਚ ਦਰਜ ਹੋਏ 56,200 ਰੁਪਏ ਪ੍ਰਤੀ ਦਸ ਗ੍ਰਾਮ ਤੋਂ ਕਾਫ਼ੀ ਹੇਠਾਂ ਹੈ।

Sanjeev

This news is Content Editor Sanjeev