ਸੋਨਾ 107 ਰੁਪਏ ਚੜਿਆ, ਚਾਂਦੀ 563 ਰੁਪਏ ਹੋਈ ਮਜ਼ਬੂਤ

09/06/2022 6:11:42 PM

ਨਵੀਂ ਦਿੱਲੀ (ਭਾਸ਼ਾ) - ਰੁਪਏ ਦੀ ਗਿਰਾਵਟ ਵਿਚਾਲੇ ਦਿੱਲੀ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਸੋਨੇ ਦੀ ਕੀਮਤ 107 ਰੁਪਏ ਵਧ ਕੇ 51,092 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।

ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 50,985 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਵੀ 563 ਰੁਪਏ ਚੜ੍ਹ ਕੇ 54,639 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।

ਵਿਦੇਸ਼ੀ ਬਾਜ਼ਾਰਾਂ 'ਚ ਮਜ਼ਬੂਤ ​​ਡਾਲਰ 'ਤੇ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ ਦੌਰਾਨ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਕਮਜ਼ੋਰ ਹੋ ਕੇ 79.90 ਰੁਪਏ 'ਤੇ ਆ ਗਿਆ।

ਕੌਮਾਂਤਰੀ ਬਾਜ਼ਾਰ 'ਚ ਸੋਨਾ ਚੜ੍ਹ ਕੇ 1,715 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦਕਿ ਚਾਂਦੀ 18.41 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।

HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, "ਰੂਸ ਵੱਲੋਂ ਕੁਦਰਤੀ ਗੈਸ ਦੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਬਾਅਦ ਯੂਰਪ ਵਿੱਚ ਊਰਜਾ ਦੀ ਲਾਗਤ ਵਧਣ ਦੇ ਨਾਲ-ਨਾਲ ਯੂਰਪ ਵਿੱਚ ਸੁਰੱਖਿਅਤ ਨਿਵੇਸ਼ ਵਿਕਲਪਾਂ ਵਿੱਚ ਖਰੀਦਦਾਰੀ ਵਧਣ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ।"

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


Harinder Kaur

Content Editor

Related News