ਸੋਨਾ 497 ਰੁਪਏ ਚੜ੍ਹਿਆ, ਚਾਂਦੀ 80 ਰੁਪਏ ਡਿੱਗੀ
Thursday, Oct 06, 2022 - 06:01 PM (IST)
ਨਵੀਂ ਦਿੱਲੀ(ਭਾਸ਼ਾ) - ਕੌਮਾਂਤਰੀ ਬਾਜ਼ਾਰ ਵਿੱਚ ਤੇਜ਼ੀ ਅਤੇ ਰੁਪਏ ਵਿੱਚ ਆਈ ਗਿਰਾਵਟ ਦਰਮਿਆਨ ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨਾ 497 ਰੁਪਏ ਚੜ੍ਹ ਕੇ 52,220 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 51,723 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਚਾਂਦੀ 80 ਰੁਪਏ ਡਿੱਗ ਕੇ 61,605 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਜੋ ਪਹਿਲਾਂ 61,685 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸਥਾਨਕ ਮੁਦਰਾ 'ਚ ਭਾਰੀ ਅਸਥਿਰਤਾ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਚਾਰ ਪੈਸੇ ਡਿੱਗ ਕੇ 81.66 'ਤੇ ਆ ਗਿਆ। ਕੌਮਾਂਤਰੀ ਬਾਜ਼ਾਰ 'ਚ ਸੋਨਾ 1,722.6 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ ਬਿਨਾਂ ਕਿਸੇ ਹਲਚਲ ਦੇ 20.68 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ। ਐਚਡੀਐਫਸੀ ਸਕਿਓਰਿਟੀਜ਼ ਦੇ ਰਿਸਰਚ ਐਨਾਲਿਸਟ ਦਿਲੀਪ ਪਰਮਾਰ ਨੇ ਕਿਹਾ, “ਡਾਲਰ ਦੀ ਕੀਮਤ ਘਟਣ ਤੋਂ ਬਾਅਦ COMEX ਵਿੱਚ ਸੋਨੇ ਦੀਆਂ ਕੀਮਤਾਂ ਵਧੀਆਂ ਹਨ। ਕਮਜ਼ੋਰ ਰੁਪਿਆ ਅੰਤਰਰਾਸ਼ਟਰੀ ਪੱਧਰ 'ਤੇ ਸੋਨੇ ਦੀਆਂ ਕੀਮਤਾਂ ਵਿਚ ਵਾਧੇ ਅਤੇ ਤਿਉਹਾਰੀ ਮੰਗ ਅਤੇ ਸਪਲਾਈ ਘੱਟ ਹੋਣ ਕਾਰਨ ਘਰੇਲੂ ਸੋਨੇ ਦੀਆਂ ਕੀਮਤਾਂ ਵੀ ਵਧੀਆਂ ਹਨ।
ਇਹ ਵੀ ਪੜ੍ਹੋ : ਗੁੱਟ 'ਤੇ ਬੰਨ੍ਹਦੇ ਹੀ ਗਰਮ ਹੋ ਗਈ Apple Wrist Watch... ਧੂੰਏਂ ਦੇ ਨਾਲ ਹੋਇਆ ਜ਼ੋਰਦਾਰ ਧਮਾਕਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।