ਸੋਨਾ ਮਾਮੂਲੀ ਚੜ੍ਹਿਆ, ਚਾਂਦੀ 330 ਰੁਪਏ ਵਧੀ

Friday, Feb 04, 2022 - 06:44 PM (IST)

ਨਵੀਂ ਦਿੱਲੀ (ਭਾਸ਼ਾ) - ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਆਉਣ ਨਾਲ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਕੀਮਤੀ ਧਾਤੂ 34 ਰੁਪਏ ਚੜ੍ਹ ਕੇ 47,918 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। HDFC ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।
ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 47,884 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਚਾਂਦੀ ਵੀ 330 ਰੁਪਏ ਦੇ ਵਾਧੇ ਨਾਲ 61,006 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 60,676 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ ਸੀ।

ਕੌਮਾਂਤਰੀ ਬਾਜ਼ਾਰ 'ਚ ਸੋਨਾ 1,810 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹੈ, ਜਦਕਿ ਚਾਂਦੀ 22.55 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ।

HDFC ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, ''ਨਿਊਯਾਰਕ ਸਥਿਤ ਕਮੋਡਿਟੀ ਐਕਸਚੇਂਜ ਕਾਮੈਕਸ 'ਤੇ ਸ਼ੁੱਕਰਵਾਰ ਨੂੰ ਸਪੌਟ ਗੋਲਡ 0.30 ਫੀਸਦੀ ਵਧਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News