ਸੋਨਾ 250 ਰੁਪਏ ਚਮਕਿਆ, ਚਾਂਦੀ ਹੋਈ 100 ਰੁਪਏ ਤੇਜ਼

01/18/2020 3:56:38 PM

ਨਵੀਂ ਦਿੱਲੀ—ਸੰਸਾਰਕ ਪੱਧਰ 'ਤੇ ਹਫਤਾਵਾਰ 'ਤੇ ਕੀਮਤੀ ਧਾਤੂਆਂ 'ਚ ਰਹੀ ਤੇਜ਼ੀ ਦੇ ਬਲ 'ਤੇ ਸ਼ਨੀਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 250 ਰੁਪਏ ਚਮਕ ਕੇ 41,370 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਅਤੇ ਚਾਂਦੀ 100 ਰੁਪਏ ਉਛਲ ਕੇ 48 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ ਹਫਤਾਵਾਰ 'ਤੇ ਵਧ ਕੇ 1,556.20 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ ਹੈ। ਫਰਵਰੀ ਦਾ ਅਮਰੀਕੀ ਸੋਨਾ ਵਾਇਦਾ ਵੀ 9.0 ਡਾਲਰ ਦਾ ਵਾਧਾ ਲੈ ਕੇ 1,558.00 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਕੌਮਾਂਤਰੀ ਪੱਧਰ 'ਤੇ ਚਾਂਦੀ ਹਾਜ਼ਿਰ ਵੀ 18.00 ਡਾਲਰ ਪ੍ਰਤੀ ਔਂਸ 'ਤੇ ਰਹੀ।  

Aarti dhillon

This news is Content Editor Aarti dhillon