ਸੋਨਾ 150 ਰੁਪਏ ਫਿਸਲਿਆ, ਚਾਂਦੀ 75 ਰੁਪਏ ਚਮਕੀ

05/30/2019 3:33:02 PM

ਨਵੀਂ ਦਿੱਲੀ—ਸੰਸਾਰਕ ਪੱਧਰ 'ਤੇ ਦੋਵਾਂ ਕੀਮਤੀ ਧਾਤੂਆਂ 'ਚ ਰਹੀ ਗਿਰਾਵਟ ਦੇ ਵਿਚਕਾਰ ਘਰੇਲੂ ਗਹਿਣਾ ਮੰਗ ਦੀ ਸੁਸਤੀ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 150 ਰੁਪਏ ਫਿਸਲ ਕੇ 32,870 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਹਾਲਾਂਕਿ ਉਦਯੋਗਿਕ ਗਾਹਕੀ ਆਉਣ ਨਾਲ ਇਸ ਦੌਰਾਨ ਚਾਂਦੀ 75 ਰੁਪਏ ਦੀ ਤੇਜ਼ੀ 'ਚ 37,400 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ। ਕੌਮਾਂਤਰੀ ਬਾਜ਼ਾਰਾਂ 'ਚ ਲੰਡਨ ਦਾ ਸੋਨਾ ਹਾਜ਼ਿਰ 3.55 ਡਾਲਰ ਦੀ ਗਿਰਾਵਟ ਦੇ ਨਾਲ 1,276.10 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਅਗਸਤ ਦਾ ਅਮਰੀਕੀ ਸੋਨਾ ਵਾਇਦਾ ਵੀ 6.40 ਡਾਲਰ ਦੀ ਫਿਸਲ ਕੇ 1,279.90 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਾਜ਼ਾਰ ਵਿਸ਼ਲੇਸ਼ਕਾਂ ਦੇ ਮੁਤਾਬਕ ਦੁਨੀਆ ਦੀਆਂ ਹੋਰ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ 'ਚ ਡਾਲਰ ਦੋ ਸਾਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਣ ਨਾਲ ਪੀਲੀ ਧਾਤੂ ਦੀ ਚਮਕ ਫਿੱਕੀ ਪੈ ਗਈ ਹੈ। ਇਸ ਦੇ ਇਲਾਵਾ ਨਿਵੇਸ਼ਕਾਂ ਦਾ ਰੁਝਾਣ ਬਾਂਡ 'ਚ ਵੀ ਵਧਿਆ ਹੈ ਜਿਸ ਦਾ ਅਸਰ ਸੋਨੇ ਦੇ ਭਾਅ 'ਤੇ ਦਿਸ ਰਿਹਾ ਹੈ। ਕੌਮਾਂਤਰੀ ਬਾਜ਼ਾਰਾਂ 'ਚ ਚਾਂਦੀ ਹਾਜ਼ਿਰ ਵੀ 0.03 ਡਾਲਰ ਦੀ ਗਿਰਾਵਟ ਦੇ ਨਾਲ 14.57 ਡਾਲਰ ਪ੍ਰਤੀ ਔਂਸ ਦੇ ਭਾਅ ਵਿਕੀ।


Aarti dhillon

Content Editor

Related News