ਸਾਲ 2024 ਦੇ ਪਹਿਲੇ ਦਿਨ ਚਮਕਿਆ ਸੋਨਾ, ਚਾਂਦੀ ਦੀ ਚਮਕ ਹੋਈ ਫਿੱਕੀ, ਜਾਣੋ ਅੱਜ ਦਾ ਤਾਜ਼ਾ ਰੇਟ

01/01/2024 2:51:22 PM

ਬਿਜ਼ਨਸ ਡੈਸਕ: ਨਵੇਂ ਸਾਲ ਦੇ ਪਹਿਲੇ ਦਿਨ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ। ਮਲਟੀ ਕਮੋਡਿਟੀ ਐਕਸਚੇਂਜ (ਐੱਮ. ਸੀ. ਐਕਸ.) 'ਤੇ ਸੋਨੇ ਦੇ ਫਿਊਚਰਜ਼ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ, ਜਦਕਿ ਚਾਂਦੀ ਦੇ ਫਿਊਚਰਜ਼ 'ਚ ਗਿਰਾਵਟ ਦੇਖਣ ਨੂੰ ਮਿਲੀ। ਸੋਨੇ ਦੀਆਂ ਵਾਇਦਾ ਕੀਮਤਾਂ 63,250 ਰੁਪਏ ਦੇ ਆਸਪਾਸ ਕਾਰੋਬਾਰ ਕਰ ਰਹੀਆਂ ਹਨ। ਚਾਂਦੀ ਦੀਆਂ ਵਾਇਦਾ ਕੀਮਤਾਂ 74,350 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀਆਂ ਹਨ। ਪਿਛਲੇ ਸਾਲ ਸੋਨੇ-ਚਾਂਦੀ ਦੇ ਵਾਇਦਾ ਭਾਅ ਵਿੱਚ ਵਾਧਾ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...

ਸੋਨੇ ਦਾ ਵਾਇਦਾ ਭਾਅ
MCX 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਇਕਰਾਰਨਾਮਾ ਅੱਜ 22 ਰੁਪਏ ਦੇ ਵਾਧੇ ਨਾਲ 63,225 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਸੋਨਾ 63,278 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 63,289 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 63,181 ਰੁਪਏ 'ਤੇ ਪਹੁੰਚ ਗਿਆ। ਪਿਛਲੇ ਸਾਲ ਦਸੰਬਰ ਮਹੀਨੇ 'ਚ ਸੋਨੇ ਦੀ ਫਿਊਚਰਜ਼ ਕੀਮਤ 64,063 ਰੁਪਏ ਦੇ ਉੱਚਤਮ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਪਾਰਟੀ 'ਚ ਬੰਦੂਕਧਾਰੀਆਂ ਨੇ ਚਲਾਈਆਂ ਗੋਲੀਆਂ, 6 ਲੋਕਾਂ ਦੀ ਮੌਤ

ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ 
ਸੋਨੇ ਦੇ ਉਲਟ ਸਾਲ 2024 ਦੇ ਪਹਿਲੇ ਦਿਨ ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਨਰਮੀ ਨਾਲ ਸ਼ੁਰੂ ਹੋਈ। MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 151 ਰੁਪਏ ਦੀ ਗਿਰਾਵਟ ਨਾਲ 74,279 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 74,370 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 74,220 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਪਿਛਲੇ ਸਾਲ ਦਸੰਬਰ ਮਹੀਨੇ ਚਾਂਦੀ ਦੀ ਕੀਮਤ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ - ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਆਲੀਸ਼ਾਨ ਘਰ 'ਚੋਂ ਭਾਰਤੀ ਜੋੜੇ ਤੇ ਧੀ ਦੀ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News