ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਜ਼ਬਰਦਸਤ ਗਿਰਾਵਟ, ਜਾਣੋ ਨਵੇਂ ਭਾਅ

02/25/2020 3:28:15 PM

ਨਵੀਂ ਦਿੱਲੀ—ਵਿਦੇਸ਼ਾਂ 'ਚ ਪੀਲੀ ਧਾਤੂ ਦੇ 1,650 ਡਾਲਰ ਪ੍ਰਤੀ ਔਂਸ ਤੋਂ ਹੇਠਾਂ ਉਤਰਨ ਦੇ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ ਸਿਖਰ ਤੋਂ ਫਿਸਲਦਾ ਹੋਇਆ ਅੱਜ 845 ਰੁਪਏ ਫਿਸਲ ਕੇ 43,795 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ ਹੈ। ਚਾਂਦੀ ਵੀ 800 ਰੁਪਏ ਪ੍ਰਤੀ ਦੀ ਗਿਰਾਵਟ 'ਚ 49,350 ਰੁਪਏ ਪ੍ਰਤੀ ਕਿਲੋਗ੍ਰਾਮ ਵਿਕੀ। ਕੌਮਾਂਤਰੀ ਬਾਜ਼ਾਰ 'ਚ ਦੋਵਾਂ ਕੀਮਤੀ ਧਾਤੂਆਂ 'ਤੇ ਦਬਾਅ ਦਾ ਅਸਰ ਸਥਾਨਕ ਬਾਜ਼ਾਰ 'ਚ ਵੀ ਦੇਖਿਆ ਗਿਆ ਹੈ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਕਾਰੋਬਾਰ 'ਚ 1,688.66 ਡਾਲਰ ਪ੍ਰਤੀ ਔਂਸ ਦੇ ਸੱਤ ਸਾਲ ਦੇ ਸਭ ਤੋਂ ਉੱਚੇ ਪੱਧਰ ਨੂੰ ਛੂਹਣ ਵਾਲਾ ਸੋਨਾ ਅੱਜ 6.80 ਡਾਲਰ ਟੁੱਟ ਕੇ 1,646.60 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਹੈ। ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਡਾਲਰ ਫਿਸਲ ਕੇ 1,650.40 ਡਾਲਰ ਪ੍ਰਤੀ ਔਂਸ ਬੋਲਿਆ ਗਿਆ ਹੈ। ਚਾਂਦੀ ਹਾਜ਼ਿਰ 0.20 ਡਾਲਰ ਦੀ ਗਿਰਾਵਟ 'ਚ 18.38 ਡਾਲਰ ਪ੍ਰਤੀ ਔਂਸ ਦੇ ਭਾਅ ਵਿਕੀ।


Aarti dhillon

Content Editor

Related News