ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

Tuesday, Oct 31, 2023 - 01:00 PM (IST)

ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

ਬਿਜ਼ਨੈੱਸ ਡੈਸਕ— ਸੋਨੇ ਅਤੇ ਚਾਂਦੀ ਦੀਆਂ ਵਾਅਦਾ ਕੀਮਤਾਂ ਸੋਮਵਾਰ ਨੂੰ ਤੇਜ਼ੀ ਤੋਂ ਬਾਅਦ ਨਰਮੀ ਪੈ ਗਈਆਂ। ਕਰਵਾ ਚੌਥ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਵਾਅਦਾ ਕੀਮਤਾਂ ਅੱਜ ਗਿਰਾਵਟ ਨਾਲ ਖੁੱਲ੍ਹੀਆਂ। ਸੋਨੇ ਦੀ ਫਿਊਚਰ ਕੀਮਤ 61 ਹਜ਼ਾਰ ਰੁਪਏ ਅਤੇ ਚਾਂਦੀ ਦੀ ਫਿਊਚਰ ਕੀਮਤ 72,500 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ

ਸੋਨੇ ਦੇ ਫਿਊਚਰਜ਼ ਕੀਮਤ ਵਿੱਚ ਨਰਮੀ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਦਸੰਬਰ ਇਕਰਾਰਨਾਮਾ ਅੱਜ 163 ਰੁਪਏ ਦੀ ਗਿਰਾਵਟ ਨਾਲ 61,117 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਕੰਟਰੈਕਟ 124 ਰੁਪਏ ਦੀ ਗਿਰਾਵਟ ਨਾਲ 61,156 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 61,199 ਰੁਪਏ ਅਤੇ ਹੇਠਲੇ ਪੱਧਰ 61,110 ਰੁਪਏ ਨੂੰ ਛੂਹ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

ਫਿੱਕੀ ਪਈ ਚਾਂਦੀ 
MCX 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ ਗਿਰਾਵਟ ਨਾਲ 72,492 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 72,450 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,539 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 72,433 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - 1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ, ਦੀਵਾਲੀ ਤੋਂ ਪਹਿਲਾ ਜੇਬ 'ਤੇ ਪਵੇਗਾ ਸਿੱਧਾ ਅਸਰ

ਕੌਮਾਂਤਰੀ ਬਾਜ਼ਾਰ 'ਚ ਸ਼ੁਰੂਆਤੀ ਸੁਸਤੀ ਤੋਂ ਬਾਅਦ ਚਾਂਦੀ 'ਚ ਆਇਆ ਸੁਧਾਰ 
ਕੌਮਾਂਤਰੀ ਬਾਜ਼ਾਰ 'ਚ ਸੋਨੇ ਦਾ ਵਾਇਦਾ ਭਾਅ ਸਪਾਟ ਖੁਲ੍ਹਿਆ, ਜਦਕਿ ਚਾਂਦੀ ਦਾ ਵਾਇਦਾ ਭਾਅ ਤੇਜ਼ੀ ਨਾਲ ਖੁੱਲ੍ਹਿਆ। ਹਾਲਾਂਕਿ ਬਾਅਦ ਵਿੱਚ ਇਸ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਕਾਮੈਕਸ 'ਤੇ ਸੋਨਾ 2005.60 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 2.30 ਡਾਲਰ ਦੀ ਗਿਰਾਵਟ ਨਾਲ 2003.30 ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 23.45 'ਤੇ ਡਾਲਰ ਦੇ ਭਾਅ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 23.39 ਡਾਲਰ ਸੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਹ 0.06 ਡਾਲਰ ਦੀ ਗਿਰਾਵਟ ਦੇ ਨਾਲ 23.33 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਜੰਗ ਵਧਾਏਗੀ ਭਾਰਤ ਦੀ ਮੁਸੀਬਤ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਆਸਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News