ਸੋਨੇ, ਚਾਂਦੀ 'ਚ 540 ਰੁ: ਤੱਕ ਦੀ ਗਿਰਾਵਟ, ਜਾਣੋ ਕਿੰਨੀ ਰਹਿ ਗਈ ਕੀਮਤ

Monday, Jun 07, 2021 - 05:11 PM (IST)

ਨਵੀਂ ਦਿੱਲੀ- ਗਲੋਬਲ ਬਾਜ਼ਾਰ ਵਿਚ ਬਹੁਮੁੱਲੀ ਧਾਤਾਂ ਵਿਚ ਨਰਮ ਰੁਖ਼ ਦੇ ਮੱਦੇਨਜ਼ਰ ਇੱਥੇ ਵੀ ਕੀਮਤੀ ਧਾਤਾਂ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਹੋਈ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਮੁਤਾਬਕ, ਰਾਸ਼ਟਰੀ ਰਾਜਧਾਨੀ ਵਿਚ ਸੋਨੇ ਦੀ ਕੀਮਤ 152 ਰੁਪਏ ਘੱਟ ਕੇ 48,107 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨਾ 48,259 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਸੀ।

ਇਸੇ ਤਰ੍ਹਾਂ ਚਾਂਦੀ ਵੀ 540 ਰੁਪਏ ਸਸਤੀ ਹੋ ਕੇ 69,925 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਪਿਛਲੇ ਸੈਸ਼ਨ ਵਿਚ ਚਾਂਦੀ 70,465 ਰੁਪਏ ਪ੍ਰਤੀ ਕਿਲੋ 'ਤੇ ਬੰਦ ਹੋਈ ਸੀ।

ਗਲੋਬਲ ਬਾਜ਼ਾਰ ਵਿਚ ਸੋਨਾ ਗਿਰਾਵਟ ਨਾਲ 1,883 ਡਾਲਰ ਪ੍ਰਤੀ ਔਂਸ ਅਤੇ ਚਾਂਦੀ 27.55 ਡਾਲਰ ਪ੍ਰਤੀ ਔਂਸ 'ਤੇ ਸੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ ਕਿ ਡਾਲਰ ਦੀ ਮਜਬੂਤੀ ਦੇ ਦਬਾਅ ਕਾਰਨ ਸੋਮਵਾਰ ਨੂੰ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਆਈ। ਉੱਥੇ ਹੀ, ਇਸ ਦੌਰਾਨ ਐੱਮ. ਸੀ. ਐਕਸ. 'ਤੇ ਅਗਸਤ ਡਿਲਿਵਰੀ ਵਾਲਾ ਸੋਨਾ 87 ਰੁਪਏ ਦੀ ਗਿਰਾਵਟ ਨਾਲ 48,907 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਟ੍ਰੇਡ ਕਰ ਰਿਹਾ ਸੀ। ਚਾਂਦੀ ਵਾਇਦਾ ਵੀ 380 ਰੁਪਏ ਸਸਤੀ ਹੋ ਕੇ 71,159 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਸੋਮਵਾਰ ਨੂੰ ਡਾਲਰ ਵਿਚ ਤੇਜ਼ੀ ਕਾਰਨ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਆਈ। ਹਾਲਾਂਕਿ ਮਾਹਰ ਮੰਨਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਇਹ 2,000 ਡਾਲਰ ਤੋਂ ਵੀ ਅੱਗੇ ਜਾ ਸਕਦੀਆਂ ਹਨ।


Sanjeev

Content Editor

Related News