Gold-Silver Price: ਫਿਰ ਮਹਿੰਗੇ ਹੋਏ ਸੋਨਾ-ਚਾਂਦੀ , ਜਾਣੋ 10 ਗ੍ਰਾਮ Gold ਦੀ ਕੀਮਤ

Tuesday, Nov 12, 2024 - 02:01 PM (IST)

ਨਵੀਂ ਦਿੱਲੀ - ਪਿਛਲੇ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਗਾਹਕਾਂ ਨੂੰ ਰਾਹਤ ਦਿੱਤੀ ਸੀ। ਅੱਜ ਮੰਗਲਵਾਰ (12 ਨਵੰਬਰ) ਨੂੰ ਵੀ ਗਿਰਾਵਟ ਦਾ ਰੁਝਾਨ ਰੁਕ ਗਿਆ ਹੈ। MCX 'ਤੇ ਅੱਜ ਸੋਨੇ ਦੀ ਕੀਮਤ 0.05 ਫੀਸਦੀ ਦੇ ਵਾਧੇ ਨਾਲ 75,392 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੀ ਹੈ ਜਦਕਿ ਚਾਂਦੀ ਦੀ ਕੀਮਤ 89,194 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਸੋਨਾ 450 ਰੁਪਏ, ਚਾਂਦੀ 600 ਰੁਪਏ ਡਿੱਗ ਗਈ

ਕੌਮਾਂਤਰੀ ਬਾਜ਼ਾਰਾਂ 'ਚ ਕਮਜ਼ੋਰ ਰੁਖ ਦੇ ਵਿਚਕਾਰ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 450 ਰੁਪਏ ਡਿੱਗ ਕੇ 79,550 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਸੋਨਾ 80,000 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 600 ਰੁਪਏ ਡਿੱਗ ਕੇ 94,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ, ਜਦੋਂ ਕਿ ਪਿਛਲੇ ਕਾਰੋਬਾਰੀ ਸੈਸ਼ਨ 'ਚ ਇਸ ਦੀ ਕੀਮਤ 94,600 ਰੁਪਏ ਪ੍ਰਤੀ ਕਿਲੋਗ੍ਰਾਮ ਸੀ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਵੀ 450 ਰੁਪਏ ਘੱਟ ਕੇ 79,150 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ।

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ। ਕਾਮੈਕਸ 'ਤੇ ਸੋਨਾ 2,625.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,617.70 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 9.70 ਡਾਲਰ ਦੇ ਵਾਧੇ ਨਾਲ 2,627.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 30.77 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 30.61 ਡਾਲਰ ਸੀ। ਲਿਖਣ ਦੇ ਸਮੇਂ, ਇਹ 0.10 ਡਾਲਰ ਵੱਧ ਕੇ  30.71 ਡਾਲਰ ਪ੍ਰਤੀ ਔਂਸ 'ਤੇ ਸੀ।
 


Harinder Kaur

Content Editor

Related News