ਸੋਨੇ-ਚਾਂਦੀ ''ਚ ਉਛਾਲ, ਇੰਨੀ ਰਹੀ 10 ਗ੍ਰਾਮ ਗੋਲਡ ਦੀ ਕੀਮਤ

11/05/2020 5:58:52 PM

ਨਵੀਂ ਦਿੱਲੀ- ਕੌਮਾਂਤਰੀ ਬਾਜ਼ਾਰਾਂ ਵਿਚ ਤੇਜ਼ੀ ਦੇ ਰੁਖ਼ ਵਿਚਕਾਰ ਵੀਰਵਾਰ ਨੂੰ ਸੋਨੇ ਦੀ ਕੀਮਤ 158 ਰੁਪਏ ਵੱਧ ਕੇ 50,980 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਐੱਚ. ਡੀ. ਐੱਫ. ਸੀ. ਸਕਿਓਰਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨਾ 50,822 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। 

ਸੋਨੇ ਦੀ ਤਰਜ਼ 'ਤੇ ਚਾਂਦੀ ਵੀ 697 ਰੁਪਏ ਦੀ ਤੇਜ਼ੀ ਨਾਲ ਅੱਜ 62,043 ਰੁਪਏ ਪ੍ਰਤੀ ਕਿਲੋਗ੍ਰਾਮ' ਤੇ ਪਹੁੰਚ ਗਈ। ਪਿਛਲੇ ਸੈਸ਼ਨ 'ਚ ਚਾਂਦੀ 61,346 ਰੁਪਏ ਪ੍ਰਤੀ ਕਿਲੋਗ੍ਰਾਮ' ਤੇ ਬੰਦ ਹੋਈ ਸੀ।

ਕੌਮਾਂਤਰੀ ਬਾਜ਼ਾਰ 'ਚ ਸੋਨਾ 1,916 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਚਾਂਦੀ ਵੀ ਮਜਬੂਤੀ ਨਾਲ 24.34 ਡਾਲਰ ਪ੍ਰਤੀ ਔਂਸ 'ਤੇ ਸੀ। ਮੋਤੀ ਲਾਲ ਓਸਵਾਲ ਵਿੱਤੀ ਸੇਵਾਵਾਂ ਦੇ ਉਪ-ਪ੍ਰਧਾਨ (ਵਸਤੂਆਂ ਦੀ ਖੋਜ) ਨਵਨੀਤ ਦਮਾਨੀ ਨੇ ਕਿਹਾ ਕਿ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਬਾਰੇ ਅਨਿਸ਼ਚਿਤਤਾ ਵਿਚਕਾਰ ਸੋਨਾ ਚੜ੍ਹਿਆ ਹੈ। ਨਿਵੇਸ਼ਕ ਬੇਸਬਰੀ ਨਾਲ ਚੋਣ ਨਤੀਜਿਆਂ ਦੀ ਉਡੀਕ ਕਰ ਰਹੇ ਹਨ।

Sanjeev

This news is Content Editor Sanjeev