ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

Friday, Jun 26, 2026 - 01:17 PM (IST)

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ ਕੀ ਹੈ ਤਾਜ਼ਾ ਭਾਅ

ਵੈੱਬ ਡੈਸਕ - ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਕਈ ਦਿਨਾਂ ਤੋਂ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਮਹੀਨੇ ਜਿੱਥੇ ਚਾਂਦੀ ਦੀਆਂ ਕੀਮਤਾਂ ਵਿਚ 46 ਹਜ਼ਾਰ ਰੁਪਏ ਤੱਕ ਗਿਰਾਵਟ ਦਰਜ ਕੀਤੀ ਗਈ, ਉਥੇ ਹੀ ਸੋਨਾ ਵੀ 16 ਹਜ਼ਾਰ ਰੁਪਏ ਤੱਕ ਸਸਤਾ ਹੋਇਆ ਹੈ।

ਇਹ ਵੀ ਪੜ੍ਹੋ: ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ 1 ਕਿੱਲੋਗ੍ਰਾਮ ਚਾਂਦੀ ਦੀ ਕੀਮਤ ਇਸ ਸਮੇਂ 2.17 ਲੱਖ ਰੁਪਏ ਹੈ ਅਤੇ 10 ਗ੍ਰਾਮ 24 ਕੈਰੇਟ ਸੋਨਾ 1.40 ਲੱਖ ਰੁਪਏ 'ਤੇ ਆ ਗਿਆ ਹੈ। ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਸੋਨਾ 1.76 ਲੱਖ ਅਤੇ ਚਾਂਦੀ 3.86 ਲੱਖ ਰੁਪਏ ਦੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਸੀ।

ਇਹ ਵੀ ਪੜ੍ਹੋ: 15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ ਡਾਂਸਿੰਗ ਕੁਈਨ

ਮਾਹਰਾਂ ਮੁਤਾਬਕ ਇਨ੍ਹਾਂ ਕੀਮਤੀ ਧਾਤਾਂ ਵਿਚ ਗਿਰਾਵਟ ਦੇ ਕਈ ਕਾਰਨ ਹਨ।

  • ਅਮਰੀਕਾ-ਇਰਾਨ ਵਿਚਕਾਰ ਹੋਏ ਜੰਗਬੰਦੀ ਸਮਝੌਤੇ ਮਗਰੋਂ ਪੱਛਮੀ ਏਸ਼ੀਆ ਵਿੱਚ ਤਣਾਅ ਘਟਣ ਕਾਰਨ ਨਿਵੇਸ਼ਕ ਸੁਰੱਖਿਅਤ ਨਿਵੇਸ਼ (ਸੋਨੇ-ਚਾਂਦੀ) ਤੋਂ ਪੈਸਾ ਕੱਢ ਰਹੇ ਹਨ।
  • ਅਮਰੀਕੀ ਡਾਲਰ ਇੰਡੈਕਸ ਵਿੱਚ ਆਈ ਮਜ਼ਬੂਤੀ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਡਿੱਗੀਆਂ ਹਨ।
  • ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਧਾਉਣ ਦੇ ਸੰਕੇਤਾਂ ਨੇ ਵੀ ਸੋਨੇ ਦੀ ਚਮਕ ਫਿੱਕੀ ਕੀਤੀ ਹੈ।

ਇਹ ਵੀ ਪੜ੍ਹੋ: ਦਿੱਗਜ ਅਦਾਕਾਰ ਨੇ PM ਮੋਦੀ ਨੂੰ ਕੀਤਾ 'ਇਗਨੋਰ' ! ਵੀਡੀਓ ਵਾਇਰਲ ਹੋਣ ਮਗਰੋਂ ਰਸਤੋਗੀ ਨੇ ਦੱਸਿਆ ਸੱਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News