Gold-Silver price October 7:  ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਰਾਹਤ, ਡਿੱਗੀਆਂ ਕੀਮਤਾਂ

Monday, Oct 07, 2024 - 10:43 AM (IST)

Gold-Silver price October 7:  ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਰਾਹਤ, ਡਿੱਗੀਆਂ ਕੀਮਤਾਂ

ਨਵੀਂ ਦਿੱਲੀ - ਹਫਤੇ ਦੇ ਪਹਿਲੇ ਦਿਨ 7 ਅਕਤੂਬਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ MCX 'ਤੇ ਸੋਨਾ ਵਾਇਦਾ 0.05 ਫੀਸਦੀ ਡਿੱਗ ਕੇ 76,105 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ ਦਾ ਵਾਇਦਾ 0.11 ਫੀਸਦੀ ਡਿੱਗ ਕੇ 93,245 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮਜ਼ਬੂਤ ​​ਸ਼ੁਰੂਆਤ ਤੋਂ ਬਾਅਦ ਨਰਮੀ ਆਈ ਹੈ।

ਇਹ ਵੀ ਪੜ੍ਹੋ :     E-Scooter ਦੀਆਂ ਕੀਮਤਾਂ 'ਚ ਵੱਡੀ ਕਟੌਤੀ, ਇੰਝ 50 ਹਜ਼ਾਰ ਰੁਪਏ ਤੋਂ ਵੀ ਮਿਲੇਗਾ ਸਸਤਾ

ਕੌਮਾਂਤਰੀ ਬਾਜ਼ਾਰ 'ਚ ਮਜ਼ਬੂਤ ​​ਸ਼ੁਰੂਆਤ ਤੋਂ ਬਾਅਦ ਸੋਨੇ ਅਤੇ ਚਾਂਦੀ 'ਚ ਨਰਮੀ 

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ। ਹਾਲਾਂਕਿ, ਬਾਅਦ ਵਿੱਚ ਕੀਮਤਾਂ ਸੁਸਤ ਦੇਖਣ ਨੂੰ ਮਿਲੀਆਂ। ਕਾਮੈਕਸ 'ਤੇ ਸੋਨਾ 2,671.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,667.80 ਡਾਲਰ ਪ੍ਰਤੀ ਔਂਸ ਸੀ।

ਖ਼ਬਰ ਲਿਖਣ ਦੇ ਸਮੇਂ, ਇਹ 3.60 ਡਾਲਰ ਦੀ ਗਿਰਾਵਟ ਦੇ ਨਾਲ 2,664.20 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਵਪਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਭਾਅ 32.45 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 32.39 ਡਾਲਰ ਸੀ। ਇਹ ਖ਼ਬਰ ਲਿਖੇ ਜਾਣ ਤੱਕ 0.06 ਡਾਲਰ ਦੀ ਗਿਰਾਵਟ ਦੇ ਨਾਲ 32.33 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ :     ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍

ਸ਼ੁੱਕਰਵਾਰ ਨੂੰ ਸੋਨਾ 78,450 ਰੁਪਏ

ਤਿਉਹਾਰੀ ਸੀਜ਼ਨ ਦੌਰਾਨ ਗਹਿਣਾ ਵਿਕਰੇਤਾਵਾਂ ਅਤੇ ਪ੍ਰਚੂਨ ਗਾਹਕਾਂ ਦੀ ਮੰਗ ਵਧਣ ਕਾਰਨ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 150 ਰੁਪਏ ਚੜ੍ਹ ਕੇ 78,450 ਰੁਪਏ ਪ੍ਰਤੀ 10 ਗ੍ਰਾਮ ਦੇ ਤਾਜ਼ਾ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। ਵੀਰਵਾਰ ਨੂੰ ਸੋਨੇ ਦੀ ਕੀਮਤ 78,300 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ।

ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਮੁਤਾਬਕ ਚਾਂਦੀ ਦੀ ਕੀਮਤ ਵੀ 1,035 ਰੁਪਏ ਵਧ ਕੇ 94,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 93,165 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਇਸ ਤੋਂ ਇਲਾਵਾ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 200 ਰੁਪਏ ਵਧ ਕੇ 78,100 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਸਰਾਫਾ ਕਾਰੋਬਾਰੀਆਂ ਨੇ 'ਨਵਰਾਤਰੀ' ਦੇ ਤਿਉਹਾਰ ਕਾਰਨ ਕੀਮਤੀ ਧਾਤਾਂ 'ਚ ਵਾਧੇ ਦਾ ਕਾਰਨ ਗਹਿਣਾ ਵਿਕਰੇਤਾਵਾਂ ਅਤੇ ਪ੍ਰਚੂਨ ਗਾਹਕਾਂ ਦੀ ਵਧੀ ਖਰੀਦ ਨੂੰ ਦੱਸਿਆ।

ਇਹ ਵੀ ਪੜ੍ਹੋ :    ਅਭਿਸ਼ੇਕ ਬੱਚਨ ਨੂੰ SBI ਹਰ ਮਹੀਨੇ ਦੇ ਰਿਹੈ 18 ਲੱਖ ਰੁਪਏ! ਇਹ ਵਜ੍ਹਾ ਆਈ ਸਾਹਮਣੇ
    
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News