ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

12/04/2019 5:21:53 PM

ਨਵੀਂ ਦਿੱਲੀ—ਵਿਦੇਸ਼ਾਂ 'ਚ ਪੀਲੀ ਧਾਤੂ 'ਚ ਪਿਛਲੇ ਦਿਨੀਂ ਆਈ ਤੇਜ਼ੀ ਦੇ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਬੁੱਧਵਾਰ ਨੂੰ ਸੋਨਾ 525 ਰੁਪਏ ਉਛਲ ਕੇ ਇਕ ਮਹੀਨੇ ਦੇ ਸਭ ਤੋਂ ਉੱਚੇ ਪੱਧਰ 39,795 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਹੈ। ਚਾਂਦੀ ਵੀ ਦੋ ਦਿਨ ਦੀ ਨਰਮੀ ਤੋਂ ਉਭਰਦੀ ਹੋਈ 800 ਰੁਪਏ ਦੀ ਛਲਾਂਗ ਲਗਾ ਕੇ ਕਰੀਬ ਇਕ ਮਹੀਨੇ ਦੇ ਸਭ ਤੋਂ ਉੱਚੇ ਪੱਧਰ 46,400 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ ਵਿਕੀ। ਵਿਦੇਸ਼ਾਂ 'ਚ ਸੋਨਾ ਮੰਗਲਵਾਰ ਨੂੰ 07 ਨਵੰਬਰ ਦੇ ਬਾਅਦ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਜਿਸ ਨਾਲ ਅੱਜ ਸਥਾਨਕ ਬਾਜ਼ਾਰ ਖੁੱਲ੍ਹਦੇ ਹੀ ਇਸ ਦੇ ਭਾਅ ਚੜ੍ਹ ਗਏ।


ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨ ਦੀ ਤੇਜ਼ੀ ਦੇ ਬਾਅਦ ਅੱਜ ਸੋਨੇ ਦੇ ਭਾਅ 'ਚ ਮਾਮੂਲੀ ਗਿਰਾਵਟ ਦੇਖੀ ਗਈ। ਸੋਨਾ ਹਾਜ਼ਿਰ 0.90 ਡਾਲਰ ਟੁੱਟ ਕੇ 1,475.25 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਫਰਵਰੀ ਦਾ ਅਮਰੀਕੀ ਸੋਨਾ ਵਾਇਦਾ 3.20 ਡਾਲਰ ਦੀ ਗਿਰਾਵਟ 'ਚ 1,481.20 ਡਾਲਰ ਪ੍ਰਤੀ ਔਂਸ ਬੋਲਿਆ ਗਿਆ।

ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਅਮਰੀਕਾ ਅਤੇ ਚੀਨ ਦੇ ਵਿਚਕਾਰ ਵਪਾਰ ਯੁੱਧ 'ਤੇ ਸਮਝੌਤੇ 'ਚ ਦੇਰੀ ਦੇ ਸੰਕੇਤ ਨਾਲ ਨਿਵੇਸ਼ਕਾਂ ਲਈ ਸੁਰੱਖਿਅਤ ਨਿਵੇਸ਼ ਮੰਨੀ ਜਾਣ ਵਾਲੀ ਪੀਲੀ ਧਾਤੂ ਦਾ ਕੁਝ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਹੋ ਸਕਦਾ ਹ ਕਿ ਕਿ ਅਮਰੀਕਾ 'ਚ ਹੋਣ ਵਾਲਾ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇਹ ਸਮਝੌਤਾ ਨਾ ਹੋਵੇ। ਇਸ ਦੇ ਬਾਅਦ ਸੋਨੇ 'ਚ ਤੇਜ਼ੀ ਦੇਖੀ ਗਈ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਿਰ 17.12 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।  

Aarti dhillon

This news is Content Editor Aarti dhillon