Gold-Silver ਦੀਆਂ ਕੀਮਤਾਂ ''ਚ ਵਾਧਾ ਜਾਰੀ, ਜਾਣੋ ਅੱਜ ਦੇ ਨਵੀਨਤਮ ਰੇਟ

Tuesday, Oct 22, 2024 - 02:23 PM (IST)

Gold-Silver ਦੀਆਂ ਕੀਮਤਾਂ ''ਚ ਵਾਧਾ ਜਾਰੀ, ਜਾਣੋ ਅੱਜ ਦੇ ਨਵੀਨਤਮ ਰੇਟ

ਨਵੀਂ ਦਿੱਲੀ - ਮੰਗਲਵਾਰ (22 ਅਕਤੂਬਰ) ਨੂੰ MCX 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਤੋਂ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਸੋਨੇ ਦੀ ਫਿਊਚਰ ਕੀਮਤ 0.37 ਫੀਸਦੀ ਦੇ ਵਾਧੇ ਨਾਲ 78,324 ਰੁਪਏ ਅਤੇ ਚਾਂਦੀ ਦੀ ਕੀਮਤ 98,221 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਸੋਨੇ-ਚਾਂਦੀ ਦੀਆਂ ਭਵਿੱਖੀ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਵਧ ਰਹੀਆਂ ਹਨ।

ਕੌਮਾਂਤਰੀ ਬਾਜ਼ਾਰ 'ਚ ਹੌਲੀ ਸ਼ੁਰੂਆਤ ਤੋਂ ਬਾਅਦ ਸੋਨੇ-ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲੀ

ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ। ਪਰ ਬਾਅਦ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ। ਕਾਮੈਕਸ 'ਤੇ ਸੋਨਾ 2,734.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,738.90 ਡਾਲਰ ਪ੍ਰਤੀ ਔਂਸ ਸੀ। ਲਿਖਣ ਦੇ ਸਮੇਂ, ਇਹ 5.30 ਡਾਲਰ ਦੇ ਵਾਧੇ ਨਾਲ 2,744.20 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 34.01 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 34.07 ਡਾਲਰ ਸੀ। ਇਸ ਖਬਰ ਨੂੰ ਲਿਖਣ ਸਮੇਂ 0.07 ਡਾਲਰ ਦਾ ਵਾਧਾ ਹੋਇਆ ਸੀ ਅਤੇ ਇਸਦੀ ਕੀਮਤ 34.14 ਡਾਲਰ ਪ੍ਰਤੀ ਔਂਸ ਸੀ।


author

Harinder Kaur

Content Editor

Related News