ਕੱਚੇ ਤੇਲ ਦੀ ਨਰਮੀ ਵਿਚਾਲੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਜ਼ਬਰਦਸਤ ਗਿਰਾਵਟ, ਜਾਣੋ ਅੱਜ ਦੇ ਭਾਅ

Thursday, Mar 10, 2022 - 07:01 PM (IST)

ਕੱਚੇ ਤੇਲ ਦੀ ਨਰਮੀ ਵਿਚਾਲੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਜ਼ਬਰਦਸਤ ਗਿਰਾਵਟ, ਜਾਣੋ ਅੱਜ ਦੇ ਭਾਅ

ਨਵੀਂ ਦਿੱਲੀ - ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਨੂੰ ਅੱਜ ਵੀਰਵਾਰ ਬ੍ਰੇਕ ਲੱਗ ਗਈ ਅਤੇ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। 55 ਹਜ਼ਾਰ ਦੇ ਪੱਧਰ ਨੂੰ ਛੂਹਣ ਤੋਂ ਬਾਅਦ ਸੋਨਾ ਇਕ ਵਾਰ ਫਿਰ ਟੁੱਟ ਕੇ 52 ਹਜ਼ਾਰ ਦੇ ਪੱਧਰ 'ਤੇ ਪਹੁੰਚ ਗਿਆ, ਜਦਕਿ 73 ਹਜ਼ਾਰ 'ਤੇ ਪਹੁੰਚਣ ਤੋਂ ਬਾਅਦ ਚਾਂਦੀ ਦੀ ਕੀਮਤ ਵੀ 70 ਹਜ਼ਾਰ ਤੋਂ ਹੇਠਾਂ ਆ ਗਈ। ਜੇਕਰ ਤੁਸੀਂ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਪਹਿਲਾਂ ਕੀਮਤੀ ਧਾਤਾਂ ਦੀਆਂ ਨਵੀਨਤਮ ਕੀਮਤਾਂ ਨੂੰ ਜਾਣਨਾ ਮਹੱਤਵਪੂਰਨ ਹੈ। ਅੱਜ ਸੋਨੇ ਦੀ ਕੀਮਤ 0.37 ਫੀਸਦੀ ਫਿਸਲ ਕੇ 52,550 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ।

ਇਹ ਵੀ ਪੜ੍ਹੋ : NSE ਕੋ-ਲੋਕੇਸ਼ਨ ਮਾਮਲਾ: ਚਿਤਰਾ ਰਾਮਕ੍ਰਿਸ਼ਨ ਦੀਆਂ ਮੁਸ਼ਕਲਾਂ ਵਧੀਆਂ, ਅਦਾਲਤ ਨੇ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ

ਕੱਚੇ ਤੇਲ 'ਚ ਗਿਰਾਵਟ ਦਾ ਅਸਰ

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਅਸਰ ਕੀਮਤੀ ਧਾਤਾਂ ਦੀਆਂ ਕੀਮਤਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਜਿੱਥੇ ਇੱਕ ਪਾਸੇ ਸੋਨੇ ਦੀ ਕੀਮਤ ਟੁੱਟ ਗਈ ਹੈ, ਉੱਥੇ ਹੀ ਦੂਜੇ ਪਾਸੇ ਚਾਂਦੀ ਦੀ ਕੀਮਤ ਵਿੱਚ ਵੀ ਗਿਰਾਵਟ ਆਈ ਹੈ। ਚਾਂਦੀ 'ਚ ਅੱਜ 0.09 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਸ ਨਾਲ ਇਹ ਕੀਮਤੀ ਧਾਤੂ 69,515 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਯੂਏਈ ਕੀਮਤਾਂ ਨੂੰ ਕੰਟਰੋਲ ਕਰਨ ਲਈ ਤੇਲ ਉਤਪਾਦਨ ਵਧਾਉਣ ਦੇ ਪੱਖ 'ਚ ਹੈ, ਇਸ ਦੌਰਾਨ ਤੇਲ ਦੀਆਂ ਕੀਮਤਾਂ 'ਚ 17 ਫੀਸਦੀ ਅਤੇ ਬ੍ਰੈਂਟ ਕਰੂਡ 113 ਡਾਲਰ ਪ੍ਰਤੀ ਬੈਰਲ ਦੇ ਪੱਧਰ ਤੋਂ ਹੇਠਾਂ ਆ ਗਿਆ ਹੈ।

ਇਸ ਤਰੀਕੇ ਨਾਲ ਜਾਣੋ ਸੋਨੇ ਦੀ ਸ਼ੁੱਧਤਾ

ਗਹਿਣੇ ਬਣਾਉਣ ਲਈ ਜ਼ਿਆਦਾਤਰ 22 ਕੈਰੇਟ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ 18 ਕੈਰੇਟ ਸੋਨਾ ਵੀ ਵਰਤਦੇ ਹਨ। ਗਹਿਣਿਆਂ 'ਤੇ ਕੈਰੇਟ ਦੇ ਹਿਸਾਬ ਨਾਲ ਹਾਲ ਮਾਰਕ ਬਣਾਇਆ ਜਾਂਦਾ ਹੈ। 24 ਕੈਰੇਟ ਸੋਨੇ 'ਤੇ 999 ਲਿਖਿਆ ਹੋਇਆ ਹੈ, ਜਦੋਂ ਕਿ 23 ਕੈਰੇਟ 958, 22 ਕੈਰੇਟ 916, 21 ਕੈਰੇਟ 875 ਅਤੇ 18 ਕੈਰੇਟ 750 ਲਿਖਿਆ ਹੁੰਦਾ ਹੈ।

ਇਹ ਵੀ ਪੜ੍ਹੋ :  Bharatpe 'ਚ ਧੋਖਾਧੜੀ ਦੇ ਹੋਰ ਵੀ ਮਾਮਲੇ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News