ਰਿਕਾਰਡ ਤੇਜ਼ੀ ਤੋਂ ਬਾਅਦ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਨਵਾਂ ਰੇਟ

Friday, Apr 05, 2024 - 06:20 PM (IST)

ਰਿਕਾਰਡ ਤੇਜ਼ੀ ਤੋਂ ਬਾਅਦ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਨਵਾਂ ਰੇਟ

ਬਿਜ਼ਨੈੱਸ ਡੈਸਕ : ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਧ ਰਹੀਆਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅੱਜ ਨਰਮੀ ਦਾ ਦੌਰ ਵੇਖਣ ਨੂੰ ਮਿਲ ਰਹੀ ਹੈ। ਵੀਰਵਾਰ ਨੂੰ ਦੋਵਾਂ ਦੇ ਵਾਇਦਾ ਭਾਅ ਉੱਚੇ ਪੱਧਰ 'ਤੇ ਪਹੁੰਚਣ ਤੋਂ ਬਾਅਦ ਅੱਜ ਗਿਰਾਵਟ ਨਾਲ ਖੁੱਲ੍ਹਿਆ। ਸੋਨੇ ਦੇ ਵਾਇਦਾ ਭਾਅ 69 ਹਜ਼ਾਰ ਰੁਪਏ ਅਤੇ ਚਾਂਦੀ ਦੇ ਵਾਇਦਾ ਭਾਅ 79 ਹਜ਼ਾਰ ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ। ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਸੋਨੇ ਦੇ ਵਾਇਦਾ ਭਾਅ ਰਿਕਾਰਡ ਤੇਜ਼ੀ ਤੋਂ ਬਾਅਦ ਡਿੱਗੇ
ਸੋਨੇ ਦੇ ਵਾਇਦਾ ਭਾਅ ਅੱਜ ਸੁਸਤੀ ਦੇ ਨਾਲ ਖੁੱਲ੍ਹੇ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਜੂਨ ਕੰਟਰੈਕਟ ਅੱਜ 410 ਰੁਪਏ ਦੀ ਗਿਰਾਵਟ ਨਾਲ 69,297 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 302 ਰੁਪਏ ਦੀ ਗਿਰਾਵਟ ਨਾਲ 69,405 ਰੁਪਏ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 69,440 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 69,297 ਰੁਪਏ ਨੂੰ ਛੂਹ ਗਿਆ। ਸੋਨੇ ਦੀ ਫਿਊਚਰਜ਼ ਕੀਮਤ ਨੂੰ 69,908 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਚਾਂਦੀ ਦੇ ਵਾਇਦਾ ਭਾਅ
ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਵੀ ਅੱਜ ਗਿਰਾਵਟ ਨਾਲ ਸ਼ੁਰੂ ਹੋਈ। MCX 'ਤੇ ਚਾਂਦੀ ਦਾ ਬੈਂਚਮਾਰਕ ਮਈ ਕਰਾਰ ਅੱਜ 645 ਰੁਪਏ ਦੀ ਗਿਰਾਵਟ ਨਾਲ 79,339 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 1,059 ਰੁਪਏ ਦੀ ਗਿਰਾਵਟ ਨਾਲ 78,925 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 78,339 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 78,809 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਵੀਰਵਾਰ ਨੂੰ ਚਾਂਦੀ ਦੀਆਂ ਕੀਮਤਾਂ 80,098 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਸਨ।

ਇਹ ਵੀ ਪੜ੍ਹੋ - RBI MPC Meeting: RBI ਨੇ Repo Rate ਨੂੰ ਮੁੜ 6.5 ਫ਼ੀਸਦੀ 'ਤੇ ਰੱਖਿਆ ਬਰਕਰਾਰ

ਕੌਮਾਂਤਰੀ ਬਾਜ਼ਾਰ 'ਚ ਤੇਜ਼ ਸ਼ੁਰੂਆਤ ਤੋਂ ਬਾਅਦ ਸੁਸਤ ਹੋਇਆ ਸੋਨਾ-ਚਾਂਦੀ
ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਤਾਂ ਤੇਜ਼ੀ ਨਾਲ ਹੋਈ ਪਰ ਬਾਅਦ 'ਚ ਇਸ ਦੀ ਕੀਮਤ ਡਿੱਗਣੀ ਸ਼ੁਰੂ ਹੋ ਗਈ। ਚਾਂਦੀ ਦੇ ਵਾਇਦਾ ਭਾਅ ਕਮਜ਼ੋਰੀ ਨਾਲ ਖੁੱਲ੍ਹੇ। ਕਾਮੈਕਸ 'ਤੇ ਸੋਨਾ 2,309.50 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,308.50 ਡਾਲਰ ਸੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਹ 11.90 ਡਾਲਰ ਦੀ ਗਿਰਾਵਟ ਨਾਲ 2,296.60 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਵੀਰਵਾਰ ਨੂੰ ਇਹ 2,324.80 ਡਾਲਰ ਦੇ ਉੱਚ ਪੱਧਰ ਨੂੰ ਛੂਹ ਗਿਆ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਕਾਮੈਕਸ 'ਤੇ ਚਾਂਦੀ ਦਾ ਵਾਇਦਾ ਭਾਅ 27.06 ਡਾਲਰ ਦੇ ਭਾਅ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 27.24 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.69 ਡਾਲਰ ਦੀ ਗਿਰਾਵਟ ਨਾਲ 26.55 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਇਹ ਵੀਰਵਾਰ ਨੂੰ 27.45 ਡਾਲਰ ਦੇ ਭਾਅ 'ਤੇ ਦਿਨ ਦੇ ਉੱਚੇ ਪੱਧਰ ਨੂੰ ਛੂਹ ਗਿਆ। ਜੋ ਪਿਛਲੇ 3 ਸਾਲਾਂ ਵਿੱਚ ਸਭ ਤੋਂ ਵੱਧ ਕੀਮਤ ਹੈ।

ਇਹ ਵੀ ਪੜ੍ਹੋ - ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News