ਅਕਸ਼ੈ ਤ੍ਰਿਤੀਆ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸੋਨੇ ਦਾ ਭਾਅ
Monday, May 13, 2024 - 02:44 PM (IST)
ਬਿਜ਼ਨੈੱਸ ਡੈਸਕ : ਇਸ ਹਫ਼ਤੇ ਸੋਨੇ ਅਤੇ ਚਾਂਦੀ ਦੇ ਵਾਇਦਾ ਭਾਅ ਦੀਆਂ ਕੀਮਤਾਂ ਦੀ ਸ਼ੁਰੂਆਤ ਸੁਸਤ ਰਹੀ। ਪਿਛਲੇ ਹਫ਼ਤੇ ਅਕਸ਼ੈ ਤ੍ਰਿਤੀਆ ਦੇ ਦਿਨ ਦੋਵਾਂ ਦੀਆਂ ਕੀਮਤਾਂ 'ਚ ਕਾਫ਼ੀ ਵਾਧਾ ਹੋਇਆ ਸੀ ਪਰ ਅੱਜ ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਗਿਰਾਵਟ ਨਾਲ ਖੁੱਲ੍ਹੀਆਂ। ਖ਼ਬਰ ਲਿਖੇ ਜਾਣ ਤੱਕ ਸੋਨੇ ਦਾ ਵਾਇਦਾ 72,400 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਸੀ, ਜਦਕਿ ਚਾਂਦੀ ਦਾ ਵਾਇਦਾ 84,600 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਸੁਸਤੀ ਨਾਲ ਹੋਈ।
ਇਹ ਵੀ ਪੜ੍ਹੋ - ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਝਟਕਾ, ਮਹਿੰਗਾ ਹੋਇਆ ਸੋਨਾ-ਚਾਂਦੀ, ਚੈਕ ਕਰੋ ਅੱਜ ਦਾ ਰੇਟ
ਸੋਨੇ ਦੇ ਵਾਇਦਾ ਭਾਅ ਸੁਸਤ
ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਨਰਮੀ ਨਾਲ ਹੋਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਜੂਨ ਇਕਰਾਰਨਾਮਾ ਅੱਜ 364 ਰੁਪਏ ਦੀ ਗਿਰਾਵਟ ਨਾਲ 72,363 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 339 ਰੁਪਏ ਦੀ ਗਿਰਾਵਟ ਨਾਲ 72,388 ਰੁਪਏ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,414 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 72,345 ਰੁਪਏ 'ਤੇ ਪਹੁੰਚ ਗਿਆ। ਸੋਨੇ ਦੇ ਵਾਇਦਾ ਭਾਅ ਨੇ ਪਿਛਲੇ ਮਹੀਨੇ 73,958 ਰੁਪਏ ਦੇ ਉੱਚ ਪੱਧਰ ਨੂੰ ਛੂਹ ਲਿਆ ਸੀ।
ਇਹ ਵੀ ਪੜ੍ਹੋ - Gold Loan ਲੈਣ ਵਾਲੇ ਲੋਕਾਂ ਲਈ ਅਹਿਮ ਖ਼ਬਰ, RBI ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਚਾਂਦੀ ਦੀ ਚਮਕ ਹੋਈ ਫਿੱਕੀ
MCX 'ਤੇ ਚਾਂਦੀ ਦਾ ਬੈਂਚਮਾਰਕ ਜੁਲਾਈ ਕੰਟਰੈਕਟ ਅੱਜ 312 ਰੁਪਏ ਦੀ ਗਿਰਾਵਟ ਨਾਲ 84,598 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਦੇ ਸਮੇਂ ਇਹ ਕੰਟਰੈਕਟ 292 ਰੁਪਏ ਦੀ ਗਿਰਾਵਟ ਨਾਲ 84,618 ਰੁਪਏ ਦੀ ਕੀਮਤ 'ਤੇ ਵਪਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 84,666 ਰੁਪਏ ਅਤੇ ਹੇਠਲੇ ਪੱਧਰ 84,504 ਰੁਪਏ ਨੂੰ ਛੂਹ ਗਿਆ। ਪਿਛਲੇ ਮਹੀਨੇ ਚਾਂਦੀ ਦੇ ਵਾਇਦਾ ਭਾਅ ਨੇ 86,126 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਲਿਆ ਸੀ।
ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ। ਕਾਮੈਕਸ 'ਤੇ ਸੋਨਾ 2,369.10 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,375 ਡਾਲਰ ਸੀ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 11.80 ਡਾਲਰ ਦੀ ਗਿਰਾਵਟ ਨਾਲ 2,363.20 ਪ੍ਰਤੀ ਔਂਸ ਦੇ ਭਾਅ 'ਤੇ ਵਪਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 28.42 ਡਾਲਰ ਦੇ ਭਾਅ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 28.50 ਡਾਲਰ ਸੀ। ਇਹ 0.17 ਡਾਲਰ ਦੀ ਗਿਰਾਵਟ ਨਾਲ 28.33 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - 'ਸੋਨੇ' ਤੋਂ ਜ਼ਿਆਦਾ ਰਿਟਰਨ ਦੇਵੇਗੀ 'ਚਾਂਦੀ', 1 ਲੱਖ ਰੁਪਏ ਪ੍ਰਤੀ ਕਿਲੋ ਤੱਕ ਹੋ ਸਕਦੀ ਹੈ 'ਕੀਮਤ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8