ਧਨਤੇਰਸ ਤੋਂ ਪਹਿਲਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਭਾਅ

11/06/2023 12:24:36 PM

ਬਿਜ਼ਨੈੱਸ ਡੈਸਕ : ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਧਨਤੇਰਸ ਅਤੇ ਦੀਵਾਲੀ ਦਾ ਤਿਉਹਾਰ ਆਉਣ ਵਾਲਾ ਹੈ। ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਸੀ। MCX 'ਤੇ ਅੱਜ ਸੋਨਾ ਅਤੇ ਚਾਂਦੀ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ। ਹਾਲ ਹੀ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇਜ਼ਰਾਈਲ ਅਤੇ ਹਮਾਸ ਵਿਚਕਾਰ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੀਮਤਾਂ ਵਿੱਚ ਅਚਾਨਕ ਵਾਧਾ ਹੋਇਆ ਸੀ। ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਸੀ ਪਰ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਦੀ ਸ਼ੁਰੂਆਤ ਗਿਰਾਵਟ ਦੇ ਨਾਲ ਹੋਈ ਹੈ। 

ਇਹ ਵੀ ਪੜ੍ਹੋ - ਭਾਰਤੀਆਂ ਨੂੰ ਸਵੇਰੇ ਉੱਠਣ ਸਾਰ ਲੱਗੇਗਾ ਝਟਕਾ, ਚਾਹ ਦੀ ਚੁਸਕੀ ਪੈ ਸਕਦੀ ਮਹਿੰਗੀ

ਦੱਸ ਦੇਈਏ ਕਿ ਅੱਜ ਸੋਨੇ ਦੇ ਵਾਇਦਾ ਭਾਅ ਵਿੱਚ 61 ਹਜ਼ਾਰ ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੇ ਵਾਇਦਾ ਭਾਅ 72 ਹਜ਼ਾਰ ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੇ ਹਨ। ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧੇ ਨਾਲ ਸ਼ੁਰੂਆਤ ਹੋਈ ਪਰ ਬਾਅਦ 'ਚ ਗਿਰਾਵਟ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ, ਮੰਗੇ ਸੀ 400 ਕਰੋੜ ਰੁਪਏ

ਸੋਨਾ ਹੋਇਆ ਸਸਤਾ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਦਸੰਬਰ ਦਾ ਇਕਰਾਰਨਾਮਾ ਅੱਜ 173 ਰੁਪਏ ਦੀ ਗਿਰਾਵਟ ਨਾਲ 60,847 ਰੁਪਏ 'ਤੇ ਖੁੱਲ੍ਹਿਆ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 60,847 ਰੁਪਏ ਅਤੇ ਹੇਠਲੇ ਪੱਧਰ 60,755 ਰੁਪਏ ਨੂੰ ਛੂਹ ਗਿਆ। ਮਈ ਮਹੀਨੇ 'ਚ ਸੋਨੇ ਦੀ ਫਿਊਚਰ ਕੀਮਤ 61,845 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਜ਼ਹਿਰੀਲੇ ਧੂੰਏਂ ਦੀ ਲਪੇਟ 'ਚ ਦਿੱਲੀ, 500 ਤੋਂ ਪਾਰ AQI, ਟਾਪ 10 ਪ੍ਰਦੂਸ਼ਿਤ ਸ਼ਹਿਰਾਂ 'ਚ ਮੁੰਬਈ-ਕੋਲਕਾਤਾ ਸ਼ਾਮਿਲ

MCX 'ਤੇ ਚਾਂਦੀ
MCX 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 22 ਰੁਪਏ ਦੀ ਗਿਰਾਵਟ ਨਾਲ 72,230 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਠੇਕਾ 158 ਰੁਪਏ ਦੀ ਗਿਰਾਵਟ ਨਾਲ 72,094 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,230 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 72,010 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - ਕਰਮਚਾਰੀਆਂ ਦਾ ਬੋਨਸ ਬਾਜ਼ਾਰ ’ਚ ਲਿਆਇਆ ਬਹਾਰ, ਦੀਵਾਲੀ 'ਤੇ ਹੋਵੇਗਾ 3.5 ਲੱਖ ਕਰੋੜ ਦਾ ਕਾਰੋਬਾਰ!

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਵਾਅਦਾ ਕੀਮਤਾਂ
ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਵਾਅਦਾ ਕੀਮਤਾਂ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਪਰ ਬਾਅਦ 'ਚ ਗਿਰਾਵਟ ਦੇਖਣ ਨੂੰ ਮਿਲੀ। ਕਾਮੈਕਸ 'ਤੇ ਸੋਨਾ 1999.40 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 1999.30 ਡਾਲਰ ਸੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਹ 7.40 ਡਾਲਰ ਦੀ ਗਿਰਾਵਟ ਦੇ ਨਾਲ 1991.80 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਵਾਅਦਾ ਭਾਅ 23.33 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 23.28 ਸੀ। ਖ਼ਬਰ ਲਿਖੇ ਜਾਣ ਤੱਕ ਇਹ 0.04 ਡਾਲਰ ਦੀ ਗਿਰਾਵਟ ਦੇ ਨਾਲ 23.24 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News