ਦੀਵਾਲੀ ਤੋਂ ਪਹਿਲਾਂ All time High ''ਤੇ ਪਹੁੰਚੇ ਸੋਨੇ-ਚਾਂਦੀ ਦੇ ਭਾਅ, 98,000 ਦੇ ਪਾਰ ਪਹੁੰਚੀ ਚਾਂਦੀ

Monday, Oct 21, 2024 - 10:39 AM (IST)

ਨਵੀਂ ਦਿੱਲੀ - ਸੋਮਵਾਰ (21 ਅਕਤੂਬਰ) ਨੂੰ ਹਫਤੇ ਦੇ ਪਹਿਲੇ ਦਿਨ, MCX 'ਤੇ ਸੋਨੇ ਦੀ ਕੀਮਤ 0.63 ਫੀਸਦੀ ਦੇ ਵਾਧੇ ਨਾਲ 78,240 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 2.86 ਫੀਸਦੀ ਦੇ ਵਾਧੇ ਨਾਲ 98,133 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। ਸੋਨੇ-ਚਾਂਦੀ ਦੀਆਂ ਫਿਊਚਰ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਵਧ ਰਹੀਆਂ ਹਨ।

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ 'ਚ ਤੇਜ਼ੀ 

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ। ਕਾਮੈਕਸ 'ਤੇ ਸੋਨਾ 2,736.30 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,730 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 13.60 ਡਾਲਰ ਦੇ ਵਾਧੇ ਨਾਲ 2,743.60 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਭਾਅ 33.90 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 33.23 ਡਾਲਰ ਸੀ। ਲਿਖਣ ਦੇ ਸਮੇਂ, ਇਹ 0.94 ਡਾਲਰ ਦੇ ਵਾਧੇ ਨਾਲ 34.18 ਡਾਲਰ ਪ੍ਰਤੀ ਔਂਸ 'ਤੇ ਵਪਾਰ ਕਰ ਰਿਹਾ ਸੀ।

ਸੋਨਾ 550 ਰੁਪਏ ਚੜ੍ਹ ਕੇ ਰਿਕਾਰਡ ਪੱਧਰ 'ਤੇ, ਚਾਂਦੀ 1,000 ਰੁਪਏ ਚੜ੍ਹੀ 

ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 550 ਰੁਪਏ ਵਧ ਕੇ 79,900 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਵੀਰਵਾਰ ਨੂੰ ਆਖਰੀ ਕਾਰੋਬਾਰੀ ਸੈਸ਼ਨ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 79,350 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਲਗਾਤਾਰ ਤੀਜੇ ਦਿਨ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 550 ਰੁਪਏ ਚੜ੍ਹ ਕੇ 79,500 ਰੁਪਏ ਪ੍ਰਤੀ 10 ਗ੍ਰਾਮ ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ। ਪਿਛਲੇ ਸੈਸ਼ਨ 'ਚ ਇਹ 78,950 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸ ਦੌਰਾਨ ਚਾਂਦੀ 1,000 ਰੁਪਏ ਚੜ੍ਹ ਕੇ 94,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।


Harinder Kaur

Content Editor

Related News